ਕੋਟਕਪੂਰਾ ਗੋਲੀ ਕਾਂਡ ‘ਚ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਿਜ

Kotkapura Firing incident News: ਕੋਟਕਪੂਰਾ ਗੋਲੀ ਕਾਂਡ ਵਿੱਚ ਘਿਰੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਲਾਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ, ਜਦਕਿ ਸੁਖਬੀਰ ਬਾਦਲ ਨੂੰ ਅਦਾਲਤ ਨੇ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਖ਼ਾਰਿਜ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਦੋਵੇਂ ਘਟਨਾਵਾਂ ਵਿੱਚ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤੱਤਕਾਲੀਨ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ, ਐਸਐਸਪੀਜੀ ਮੋਗਾ ਚਰਨਜੀਤ ਸਿੰਘ ਸ਼ਰਮਾ, ਤੱਤਕਾਲੀਨ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਦੇ ਆਧਾਰ ਉਤੇ 6 ਮਾਰਚ ਨੂੰ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਬਾਦਲ ਪਿਓ-ਪੁੱਤਰ ਸਮੇਤ ਐਸਐਸਪੀ ਮਾਨ ਨੇ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਸੀ।

ਕਾਬਿਲੇਗੌਰ ਹੈ ਕਿ ਦੋਵਾਂ ਦੀ ਪਟੀਸ਼ਨ ਉਤੇ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਦਾਲਤ ਵੱਲੋਂ 14 ਮਾਰਚ ਤੇ ਫਿਰ 15 ਮਾਰਚ ਨੂੰ ਸੁਣਵਾਈ ਹੋਣੀ ਸੀ ਪਰ ਅਜਿਹਾ ਨਾ ਹੋਣ ਕਾਰਨ ਸੁਣਵਾਈ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਚਾਰਜਸ਼ੀਟ ਦਿਖਾਉਣ ਲਈ ਸੁਖਬੀਰ ਸਿੰਘ ਬਾਦਲ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ। ਜ਼ਮਾਨਤ ਦੀ ਅਪੀਲ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਚਾਰਜਸ਼ੀਟ ਦੀ ਕਾਪੀ ਦਿਖਾਉਣ ਦੀ ਅਪੀਲ ਕੀਤੀ ਸੀ ਪਰ ਐਸਆਈਟੀ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।

ਗੌਰਤਲਬ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਅਦਾਲਤ ‘ਚ 23 ਨੂੰ ਪੇਸ਼ ਹੋਣ ਲਈ ਤਲਬ ਕੀਤਾ ਹੈ।

 

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetstarzbetjojobetmatbetpadişahbetpadişahbetholiganbetİzmit escort