ਗੜ੍ਹਾ ਰੇਲਵੇ ਕਰਾਸਿੰਗ ‘ਤੇ ਬਣੇਗਾ ਓਵਰਬ੍ਰਿਜ,ਆਮ ਲੋਕਾਂ ਤੇ ਪਿਮਸ ਜਾਣ ਵਾਲੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਜਲੰਧਰ : ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਗੜ੍ਹਾ ਰੇਲਵੇ ਕਰਾਸਿੰਗ ’ਤੇ 72 ਕਰੋੜ ਰੁਪਏ ਦੀ ਲਾਗਤ ਨਾਲ ਫਲਾਈਓਵਰ ਬਣਾਉਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸਮਾਰਟ ਸਿਟੀ ਵਿੱਚ ਸ਼ਾਮਲ ਕਰਨ ਲਈ ਭੇਜਿਆ ਗਿਆ ਹੈ। ਬੋਰਡ ਵੱਲੋਂ ਇਸ ਪ੍ਰੋਜੈਕਟ ਨੂੰ ਪੁਰਾਣੀ ਪਰਪੋਜਲ ਨੂੰ ਦੋਬਾਰਾ ਰੀਵੀਊ ਕਰਕੇ ਇਸ ਨੂੰ ਸਮਾਰਟ ਸਿਟੀ ਸੀਈਓ ਕੋਲ ਭੇਜਿਆ ਗਿਆ ਹੈ। ਹੁਣ ਨਵੀਂ ਤਜਵੀਜ਼ ਵਿੱਚ ਇਸ ਫਲਾਈਓਵਰ ਦਾ ਦਾਇਰਾ ਵਧਾਇਆ ਗਿਆ ਹੈ, ਜੋ ਕਿ ਹੁਣ ਕਿੰਗੑਸ ਹੋਟਲ ਤੋਂ ਸ਼ੁਰੂ ਹੋ ਕੇ ਪਿਮਸ ਤੱਕ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੋਰਡ ਵੱਲੋਂ ਇਸ ਫਲਾਈਓਵਰ ਦੀ ਉਸਾਰੀ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। ਇਹ ਫਲਾਈਓਵਰ ਬੀਐਮਸੀ ਚੌਕ ਦੇ ਨਾਲ ਲੱਗਦੇ ਕਿੰਗਜ਼ ਹੋਟਲ ਤੋਂ ਸ਼ੁਰੂ ਹੋ ਕੇ ਪਿਮਸ ਹਸਪਤਾਲ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬੱਸ ਸਟੈਂਡ ਚੌਕ ਅਤੇ ਗੜ੍ਹਾ ਰੇਲਵੇ ਕਰਾਸਿੰਗ ’ਤੇ ਜਾਮ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਪਿਮਸ ਵੱਲ ਆਉਣ-ਜਾਣ ਵਾਲੇ ਲੋਕ ਸਿੱਧੇ ਫਲਾਈਓਵਰ ਤੋਂ ਲੰਘਣਗੇ, ਉਨ੍ਹਾਂ ਨੂੰ ਹੇਠਾਂ ਜਾਮ ’ਚ ਨਹੀਂ ਫਸਣਾ ਪਵੇਗਾ। ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿਮਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ ਆਉਂਦੇ-ਜਾਂਦੇ ਰਹਿੰਦੇ ਹਨ ਅਤੇ ਜਾਮ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਇਸ ਸੜਕ ’ਤੇ ਟ੍ਰੈਫਿਕ ਜਾਮ ਦੀ ਸਥਿਤੀ ਨਾਲ ਨਜਿੱਠਣ ਲਈ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਸਬੰਧੀ ਚੇਅਰਮੈਨ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਫਲਾਈਓਵਰ ਦੇ ਖਾਕੇ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਤਹਿਤ ਇਸ ਫਲਾਈਓਵਰ ਦੇ ਨਿਰਮਾਣ ਦੀ ਤਜਵੀਜ਼ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।ਯੋਜਨਾ ਬੋਰਡ ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਬੋਰਡ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਪ੍ਰੋਜੈਕਟ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ ਪੱਖੀ ਸਕੀਮਾਂ ਲਿਆ ਰਹੀ ਹੈ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

 

hacklink al hack forum organik hit kayseri escort deneme bonusu veren siteler deneme bonusu veren siteler canlı casino siteleri grandpashabet bahis siteleri mariobet girişMostbetdeneme bonusu veren sitelerMostbetSnaptikgrandpashabetgrandpashabetmarsbahisSekabetbets10Paribahisbahsegel yeni girişbets10 girişcasibom girişcasibom 887 com girisbahiscasino girişbetturkeygamdom girişmobil ödeme bozdurma