ਵਿਆਹ ਦੇ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਉਨ੍ਹਾਂ ਦਾ ਆਨੰਦ ਕਾਰਜ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ ਹਨ।ਹਾਲਾਂਕਿ ਮੌਸਮ ਦੀ ਖ਼ਰਾਬੀ ਹੋਣ ਕਰਕੇ ਵਿਆਹ ਦੇ ਪ੍ਰੋਗਰਾਮ ਵਿਚ ਖਲਲ ਜ਼ਰੂਰ ਪਿਆ ਹੈ ਅਤੇ ਪ੍ਰੋਗਰਾਮ ਵਿਚ ਥੋੜ੍ਹੀ ਤਬਦੀਲੀ ਕੀਤੀ ਗਈ।

ਆਨੰਦ ਕਾਰਜ ਦੇ ਪ੍ਰੋਗਰਾਮ ਸਵੇਰੇ 8 ਵਜੇ ਰੱਖਿਆ ਗਿਆ ਅਤੇ ਦੋਵੇਂ ਪਰਿਵਾਰਾਂ ਦੇ ਮੈਂਬਰ ਇਥੇ ਪਹੁੰਚੇ ਅਤੇ 10 ਵਜੇ ਦੇ ਕਰੀਬ ਉਨ੍ਹਾਂ ਨੇ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਜੋਤ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਸ਼ਾਮ ਨੂੰ ਹੋਣ ਵਾਲੀ ਵਿਆਹ ਦੀ ਪਾਰਟੀ ਦਾ ਪ੍ਰੋਗਰਾਮ ਵੀ ਨੰਗਲ ਵਿਚ ਹੀ ਰੱਖਿਆ ਗਿਆ ਹੈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਮਹਿਮਾਨ ਸ਼ਿਰਕਤ ਕਰਨਗੇ।

ਦੱਸਣਯੋਗ ਹੈ ਕਿ ਪੰਜਾਬ ਕੇਡਰ ਦੀ ਆਈ. ਪੀ. ਐੱਸ. ਡਾ. ਜੋਤੀ  ਯਾਦਵ ਮੌਜੂਦਾ ਸਮੇਂ ਵਿੱਚ ਮਾਨਸਾ ਜ਼ਿਲ੍ਹੇ ਵਿਚ ਸਥਿਤ ਪੁਲਸ ਹੈੱਡਕੁਆਰਟਰ ਵਿਚ ਐੱਸ. ਪੀ. ਵਜੋਂ ਤਾਇਨਾਤ ਹਨ। ਜੋਤੀ ਯਾਦਵ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ‘ਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਹਰਜੋਤ ਸਿੰਘ ਬੈਂਸ ਪੰਜਾਬ ਦੇ ਸਿੱਖਿਆ ਮੰਤਰੀ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਜੇਲ੍ਹ ਮੰਤਰੀ ਸਨ।

 

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet giriş1xbet girişİzmir escort padişahbetpadişahbetpadişahbet