ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੰਜਾਬ ਤੋਂ ਨੇਪਾਲ ਸਰਹੱਦ ਤਕ ਅਲਰਟ ਜਾਰੀ, ਜਾਣੋ ਹੁਣ ਤਕ ਕੀ ਕੁਝ ਹੋਇਆ

Bhai Amritpal : ਪੰਜਾਬ ‘ਚੋਂ ਫ਼ਰਾਰ ਹੋਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ 9 ਦਿਨ ਬਾਅਦ ਵੀ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। 18 ਮਾਰਚ ਤੋਂ ਸ਼ੁਰੂ ਹੋਇਆ ‘ਆਪਰੇਸ਼ਨ ਅੰਮ੍ਰਿਤਪਾਲ’ ਅੱਜ ਵੀ ਜਾਰੀ ਹੈ। ਪੰਜਾਬ ਤੋਂ ਲੈ ਕੇ ਨੇਪਾਲ ਸਰਹੱਦ ਤਕ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਯੂ. ਪੀ. ਦੇ ਮਹਾਰਾਜਗੰਜ ’ਚ ਨੇਪਾਲ ਬਾਰਡਰ ’ਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਗਏ ਹਨ। ਇਸ ਤੋਂ ਇਲਾਵਾ ਦਿੱਲੀ ਅਤੇ ਦੇਸ਼ ਦੇ ਹੋਰ ਕਈ ਸੂਬਿਆਂ ਵਿਚ ਵੀ ਥਾਂ-ਥਾਂ ਛਾਪੇਮਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੂਤਰਾਂ ਮੁਤਾਬਕ ਦਿੱਲੀ ‘ਚ ਪੰਜਾਬ ਅਤੇ ਦਿੱਲੀ ਪੁਲਸ ਵੱਲੋਂ ਮਿਲ ਕੇ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਈ. ਐੱਸ. ਬੀ. ਟੀ. ਅਤੇ ਸਰਹੱਦੀ ਇਲਾਕਿਆਂ ‘ਚ ਪੁਲਸ ਦੀਆਂ ਟੀਮਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਦਿੱਲੀ ‘ਚ ਵੇਖੇ ਗਏ ਹਨ, ਜਿਸ ਤੋਂ ਬਾਅਦ ਪੰਜਾਬ ਅਤੇ ਦਿੱਲੀ ਪੁਲਸ ਦੀਆਂ ਟੀਮਾਂ ਉਨ੍ਹਾਂ ਦੀ ਭਾਲ ‘ਚ ਜੁੱਟ ਗਈਆਂ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ‘ਚੋਂ ਫ਼ਰਾਰ ਹੈ। ਅੰਮ੍ਰਿਤਸਰ ਨੇੜੇ ਅਜਨਾਲਾ ਪੁਲਸ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਪੁਲਸ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ। ਪੁਲਸ ਨੇ ਉਸ ਦੇ ਸਾਥੀਆਂ ਖ਼ਿਲਾਫ਼ ਵੀ ਵੱਡੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ ਅਤੇ ਕਈਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਅੰਮ੍ਰਿਤਪਾਲ ਦੇ ਮਾਮਲੇ ‘ਚ ਜੰਮੂ ਤੋਂ ਜੋੜੇ ਨੂੰ ਲਿਆ ਹਿਰਾਸਤ ‘ਚ, ਮੋਬਾਇਲ ਫੋਨ ਕੀਤੇ ਜ਼ਬਤ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਜਾਰੀ ਛਾਪੇਮਾਰੀ ਦਰਮਿਆਨ ਪੁਲਸ ਨੇ ਸ਼ਹਿਰ ਦੇ ਬਾਹਰੀ ਇਲਾਕੇ ‘ਚ ਰਣਬੀਰ ਸਿੰਘ ਪੁਰਾ ਤੋਂ ਉਸ ਦੇ ਕਰੀਬੀ ਸਹਿਯੋਗੀ ਦੇ ਸੰਬੰਧਾਂ ਦੇ ਦੋਸ਼ ‘ਚ ਜੋੜੇ ਨੂੰ ਹਿਰਾਸਤ ‘ਚ ਲਿਆ ਹੈ। ਜੰਮੂ ਪੁਲਸ ਨੇ ਸ਼ਨੀਵਾਰ ਨੂੰ ਇਕ ਸੰਦੇਸ਼ ‘ਚ ਕਿਹਾ ਕਿ ਆਰ. ਐੱਸ. ਪੁਰਾ ਵਾਸੀ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਨਾਲ ਹੀ ਦੋਹਾਂ ਨੂੰ ਅੱਗੇ ਕਾਰਵਾਈ ਲਈ ਪੰਜਾਬ ਪੁਲਸ ਨੂੰ ਸੌਂਪ ਦਿੱਤਾ ਗਿਆ। ਜੋੜੇ ਨੂੰ ਪਪਲਪ੍ਰੀਤ ਸਿੰਘ (ਅੰਮ੍ਰਿਤਪਾਲ ਦੇ ਕਰੀਬੀ ਸਹਿਯੋਗੀ) ਨਾਲ ਸੰਬੰਧ ਹੋਣ ਦੇ ਦੋਸ਼ ‘ਚ ਹਿਰਾਸਤ ‘ਚ ਲਿਆ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਜਾਂਚ ਲਈ ਜੋੜੇ ਦੇ ਮੋਬਾਇਲ ਫੋਨ ਵੀ ਜ਼ਬਤ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਉਹ ਇਸ ਮਾਮਲੇ ‘ਚ ਜੋੜੇ ਤੋਂ ਪੁੱਛ-ਗਿੱਛ ਵੀ ਕਰਨਗੇ।” ਪਪਲਪ੍ਰੀਤ ਕਥਿਤ ਤੌਰ ‘ਤੇ ਅੰਮ੍ਰਿਤਪਾਲ ਨਾਲ ਕੰਮ ਕਰ ਰਿਹਾ ਸੀ, ਕਿਉਂਕਿ ਉਹ ਪਿਛਲੇ ਸਾਲ ਭਾਰਤ ਆਇਆ ਸੀ ਅਤੇ ਅਦਾਕਾਰ ਦੀਪ ਸਿੱਧੂ ਵਲੋਂ ਸਥਾਪਤ ਸੰਗਠਨ ‘ਵਾਰਿਸ ਪੰਜਾਬ ਦੇ’ ਦੀ ਵਾਗਡੋਰ ਸੰਭਾਲੀ ਸੀ। ਦੱਸਣਯੋਗ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਇਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ।

ਅੰਮ੍ਰਿਤਪਾਲ ਦੇ ਉੱਤਰਾਖੰਡ ‘ਚ ਹੋਣ ਦਾ ਖ਼ਦਸ਼ਾ, ਜਾਰੀ ਕੀਤਾ ਅਲਰਟ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੂੰ ਲੈ ਕੇ ਹੁਣ ਉੱਤਰਾਖੰਡ ਪੁਲਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਪੁਲਸ ਵੱਲੋਂ ਸਰਹੱਦੀ ਜ਼ਿਲ੍ਹਿਆਂ ‘ਚ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ। ਦਰਅਸਲ ਅੰਮ੍ਰਿਤਪਾਲ ਦੇ ਪੰਜਾਬ ‘ਚੋਂ ਭੱਜਣ ਤੋਂ ਬਾਅਦ ਉੱਤਰਾਖੰਡ ‘ਚ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਦੇਹਰਾਦੂਨ, ਹਰਿਦੁਆਰ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਊਧਮ ਸਿੰਘ ਨਗਰ ‘ਚ ਅੰਮ੍ਰਿਤਪਾਲ ਦੇ ਪੋਸਟਰ ਲਾਏ ਗਏ ਹਨ। ਇਸ ਬਾਰੇ ਸੂਬੇ ਦੇ ਡੀ. ਜੀ. ਪੀ. ਅਸ਼ੋਕ ਕੁਮਾਰ ਨੇ ਕਿਹਾ ਕਿ ਅਜੇ ਪੰਜਾਬ ਪੁਲਸ ਤੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਸ ਸਰਹੱਦੀ ਜ਼ਿਲ੍ਹਿਆਂ ਦੇ ਨਾਲ ਹੀ ਅਜਿਹੀਆਂ ਥਾਵਾਂ ‘ਤੇ ਨਜ਼ਰ ਰੱਖ ਰਹੀ ਹੈ, ਜਿੱਥੇ ਅੰਮ੍ਰਿਤਪਾਲ ਦੇ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।

ਅੰਮ੍ਰਿਤਪਾਲ ਨੇ ਹਰਿਆਣਾ ’ਚ ਵੀ ਲਈ ਸੀ ਪਨਾਹ

ਅੰਮ੍ਰਿਤਪਾਲ ਦੇ ਫ਼ਰਾਰ ਹੋਣ ਦੇ ਕਈ ਦਿਨ ਬਾਅਦ ਵੀ ਪੁਲਸ ਦੇ ਹੱਥ ਖਾਲੀ ਹਨ। ਇਸ ਦਰਮਿਆਨ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਪੰਜਾਬ ਦੀ ਸਰਹੱਦ ਟੱਪ ਕੇ ਹਰਿਆਣਾ ਪਹੁੰਚ ਗਿਆ। ਹਰਿਆਣਾ ਦੇ ਸ਼ਾਹਬਾਦ ਵਿਚ ਸਥਿਤ ਸਿਧਾਰਥ ਕਾਲੋਨੀ ਦੇ ਇਕ ਘਰ ‘ਚ ਅੰਮ੍ਰਿਤਪਾਲ ਨੇ ਪਨਾਹ ਲਈ ਸੀ। ਹਾਲਾਂਕਿ ਸਥਾਨਕ ਪੁਲਸ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ 19-20 ਮਾਰਚ ਨੂੰ ਸ਼ਾਹਬਾਦ ਵਿਚ ਰੁਕਿਆ ਅਤੇ ਇਸ ਸਿਲਸਿਲੇ ਵਿਚ ਇਕ ਔਰਤ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਿਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਹੁਣ ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤਿਓਂ ਉੱਤਰਾਖੰਡ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਸ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਅੰਮ੍ਰਿਤਪਾਲ ‘ਤੇ ਲੱਗ ਚੁੱਕਾ ਹੈ NSA

18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ‘ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਲਗਾਇਆ ਗਿਆ ਸੀ। ਪੰਜਾਬ ਸਰਕਾਰ ਨੇ ਇਸ ਦੀ ਜਾਣਕਾਰੀ ਪੰਜਾਬ ਹਰਿਆਣਾ ਹਾਈਕੋਰਟ ਨੂੰ ਦਿੱਤੀ ਸੀ, ਜਿਸ ਦੇ ਜਵਾਬ ਵਿਚ ਹਾਈਕੋਰਟ ਨੇ ਕਿਹਾ ਸੀ ਕਿ ਇਹ ਖੁਫੀਆ ਏਜੰਸੀਆਂ ਦਾ ਫੇਲੀਅਰ ਦਾ ਹੈ। ਹਾਈਕੋਰਟ ਨੇ ਪੁੱਛਿਆ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖਤਰਾ ਹੈ ਤਾਂ ਉਹ ਫਰਾਰ ਕਿਉਂ ਹੈ? 80 ਹਜ਼ਾਰ ਪੁਲਸ ਮੁਲਾਜ਼ਮ ਕੀ ਕਰ ਰਹੇ ਹਨ? ਫਿਲਹਾਲ ਪੰਜਾਬ ਪੁਲਸ ਅੰਮ੍ਰਿਤਪਾਲ ਨੂੰ ਲੱਭਣ ਲਈ ਸੀ. ਸੀ. ਟੀ. ਵੀ ਫੁਟੇਜ ਦੀ ਲਗਾਤਾਰ ਖੰਗਾਲ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਜਲਦੀ ਹੀ ਪੁਲਸ ਦੀ ਗ੍ਰਿਫ਼ਤ ‘ਚ ਹੋਵੇਗਾ।

Operation Amritpal: ਲੁਧਿਆਣਾ ‘ਚ 50 ਮਿੰਟ ਰਿਹਾ ਅੰਮ੍ਰਿਤਪਾਲ, ਕਿਸੇ ਨੂੰ ਖ਼ਬਰ ਤੱਕ ਨਾ ਲੱਗੀ

ਅੰਮ੍ਰਿਤਪਾਲ 18 ਮਾਰਚ ਦੀ ਰਾਤ ਨੂੰ ਆਪਣੇ ਇਕ ਸਾਥੀ ਨਾਲ ਲੁਧਿਆਣਾ ਪੁੱਜਾ ਸੀ। ਉਹ ਕਰੀਬ 50 ਮਿਟ ਤੱਕ ਸ਼ਹਿਰ ’ਚ ਰਿਹਾ ਹੈ ਅਤੇ ਪੁਲਸ ਰੈੱਡ ਅਲਰਟ ’ਚ ਸਿਰਫ ਫਲੈਗ ਮਾਰਚ ਕਰਦੀ ਰਹੀ। ਅੰਮ੍ਰਿਤਪਾਲ ਭੇਸ ਬਦਲ ਕੇ ਆਰਾਮ ਨਾਲ ਲੁਧਿਆਣਾ ਦੀਆਂ ਸੜਕਾਂ ’ਤੇ ਘੁੰਮ ਕੇ ਨਿਕਲ ਗਿਆ ਅਤੇ ਕਿਸੇ ਨੂੰ ਖ਼ਬਰ ਤੱਕ ਨਹੀਂ ਲੱਗੀ। ਇਸ ਤੋਂ ਇਲਾਵਾ ਜਿਸ ਆਟੋ ’ਚ ਬੈਠਾ ਸੀ, ਉਨ੍ਹਾਂ ਦੋਹਾਂ ਆਟੋ ਚਾਲਕਾਂ ਦਾ ਪੁਲਸ ਨੂੰ ਪਤਾ ਲੱਗ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੈਂਟ-ਸ਼ਰਟ ‘ਚ 2 ਲੋਕ ਆਏ ਸੀ, ਜਿਨ੍ਹਾਂ ਨੇ ਸਵਾਰ ਦੇ ਤੌਰ ’ਤੇ ਆਟੋ ਲਿਆ ਸੀ। ਉਨ੍ਹਾਂ ਨੂੰ ਵੀ ਨਹੀਂ ਪਤਾ ਲੱਗਾ ਕਿ ਉਨ੍ਹਾਂ ’ਚੋਂ ਇਕ ਅੰਮ੍ਰਿਤਪਾਲ ਸੀ। ਆਟੋ ਵਾਲੇ ਨੇ ਤਾਂ ਆਪਣਾ ਕਿਰਾਇਆ ਲੈ ਕੇ ਉਨ੍ਹਾਂ ਨੂੰ ਮੰਜ਼ਿਲ ਤੱਕ ਛੱਡ ਦਿੱਤਾ। ਚਾਲਕਾਂ ਤੋਂ ਪੁੱਛਗਿੱਛ ਕਰ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਦਰਅਸਲ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਪੂਰੇ ਪੰਜਾਬ ’ਚ ਨਾਕਾਬੰਦੀ ਸੀ। ਲੁਧਿਆਣਾ ਦੇ ਕਈ ਇਲਾਕਿਆਂ ’ਚ ਨਾਕਾਬੰਦੀ ਕੀਤੀ ਗਈ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਲਾਡੋਵਾਲ ਤੋਂ ਹਾਰਡੀ ਵਰਲਡ ਫਿਰ ਆਟੋ ਲੈ ਕੇ ਜਲੰਧਰ ਬਾਈਪਾਸ ਅਤੇ ਬਾਅਦ ’ਚ ਸ਼ੇਰਪੁਰ ਚੌਂਕ ਤੱਕ ਆਸਾਨੀ ਨਾਲ ਪੁੱਜ ਗਿਆ। ਇਸ ਦੌਰਾਨ ਪੁਲਸ ਪ੍ਰਾਈਵੇਟ ਵਾਹਨਾਂ ਦੀ ਚੈਕਿੰਗ ਕਰਦੀ ਰਹੀ ਅਤੇ ਅੰਮ੍ਰਿਤਪਾਲ ਨੇ ਪੁਲਸ ਨੂੰ ਚਕਮਾ ਦੇ ਕੇ ਆਟੋ ਦਾ ਸਹਾਰਾ ਲਿਆ ਅਤੇ ਆਟੋ ਦਾ ਸਹਾਰਾ ਲੈ ਕੇ ਲੁਧਿਆਣਾ ਪਾਰ ਕਰ ਕੇ ਉੱਥੋਂ ਬੱਸ ਦੇ ਜ਼ਰੀਏ ਹਰਿਆਣਾ ’ਚ ਹੋ ਗਿਆ।

ਪੰਜਾਬ ਵਿਚ ਬੰਦ ਕੀਤਾ ਗਿਆ ਸੀ ਇੰਟਰਨੈੱਟ

ਪੰਜਾਬ ’ਚ 18 ਮਾਰਚ ਤੋਂ ਲੈ ਕੇ 21 ਮਾਰਚ ਦੁਪਿਹਰ ਤੱਕ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਬੰਦ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਵਲੋਂ ਇਹ ਸਖ਼ਤ ਫ਼ੈਸਲਾ ਲਿਆ ਗਿਆ ਸੀ। ਇਸ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ’ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਰਅਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਵੱਲੋਂ 19 ਮਾਰਚ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖਾਲਸਾ ਵਹੀਰ ਮੁੜ ਤੋ ਸ਼ੁਰੂ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਪੁਲਸ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਵੱਖ-ਵੱਖ ਨਾਕਿਆ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਇੰਟਰਨੈੱਟ ਸੇਵਾਵਾਂ ਵੀ ਬੰਦ ਹੋ ਗਈਆ ਹਨ।

ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਜੇਲ੍ਹਾਂ ’ਚ ਵੀ ਵੱਡਾ ਐਕਸ਼ਨ

ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਰਮਿਆਨ ਨਾਭਾ ਵਿਖੇ ਡੀ. ਐੱਸ. ਪੀ ਦਵਿੰਦਰ ਅੱਤਰੀ ਦੀ ਅਗਵਾਈ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਸੁਰੱਖਿਆ ਨੂੰ ਲੈ ਜੇਲ੍ਹ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਸੂਬੇ ਭਰ ਵਿਚ ਪੁਲਸ ਵੱਲੋਂ ਥਾਂ-ਥਾਂ ’ਤੇ ਨਾਕੇਬੰਦੀ ਵੀ ਕੀਤੀ ਗਈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਡੀ. ਐੱਸ. ਪੀ ਦਵਿੰਦਰ ਅੱਤਰੀ ਦੀ ਅਗਵਾਈ ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਜੇਲ੍ਹ ਦੇ ਉੱਚ ਅਧਿਕਾਰੀਆਂ ਨਾਲ ਸੁਰੱਖਿਆ ਨੂੰ ਲੈ ਕੇ ਮੀਟਿੰਗ ਕੀਤੀ ਗਈ।

hacklink al hack forum organik hit sekabetMostbetcasibom girişistanbul escortskingroyalgalabetgoogleelitcasinoelitcasinoelitcasinoelitcasinomeritkinglimanbet girişlimanbet girişlimanbet girişPusulabet Casibombahis siteleriDeneme Bonusu Veren Siteler 2024instagram takipçi satın albetciojustintvcasino siteleriacehgroundsnaptikacehgroundbettiltdeneme bonusu veren sitelerdeneme bonusu veren sitelerGrace Charismatbetmadridbetedudeneme bonusu veren sitelerığdır boşanma avukatıextrabet girişextrabetmeritking girişmeritkingvirabetbetturkeybetturkeybetturkeycasibomcasibomturboslot girişturboslot güncel girişturboslot güncelturboslotbetsatcasibommegabahismegabahis girişmegabahis güncelmegabahis güncel girişMegabahis - Türkiye’nin Güvenilir Online Bahis ve Casino PlatformuMegabahis - Türkiye'nin Güvenilir Online Bahis ve Casino Platformu