ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਤਿਆਰੀ ਵਿੱਢ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਇਹ 31 ਮਈ ਤੱਕ ਜਾਰੀ ਰਹੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਖਰੀਦ ਦੇ ਪਹਿਲੇ ਦਿਨ 1 ਅਪ੍ਰੈਲ ਤੋਂ ਯਕੀਨੀ ਬਣਾਈ ਜਾਵੇ। ਇਸ ਸਾਲ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।