ਦਰੱਖਤ ਨਾਲ ਟਕਰਾਈ ਕਾਰ, ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਕੇ ‘ਤੇ ਮੌ.ਤ

ਪੰਜਾਬ ਦੇ ਬਟਾਲਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਤੋਂ ਕਲਾਨੌਰ ਰੋਡ ‘ਤੇ ਅੱਡਾ ਖੁਸ਼ੀਪੁਰ ਨੇੜੇ ਸਵਿਫਟ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ। ਕਾਰ ਵਿਚ 2 ਲੋਕ ਸਵਾਰ ਸਨ ਅਤੇ ਇਸ ਹਾਦਸੇ ਵਿਚ ਐਨਾ ਵਿੱਚੋਂ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਦੀ ਲੱਤ ਟੁੱਟ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਬਹੁਤ ਜ਼ਿਆਦਾ ਸੀ। ਅਜਿਹੇ ‘ਚ ਗੱਡੀ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਅਤੇ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਜਦੋਂ ਲੋਕਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਤਾਂ ਪਤਾ ਲੱਗਾ ਕਿ ਪ੍ਰਗਟ ਸਿੰਘ ਗੁਰਾਇਆ ਦੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਪ੍ਰਗਟ ਸਿੰਘ ਪਿੰਡ ਖਾਨਫੱਤਾ ਦੇ ਸਾਬਕਾ ਸਰਪੰਚ ਵੀ ਰਹਿ ਚੁੱਕੇ ਹਨ।

ਇਸ ਦੇ ਨਾਲ ਹੀ ਜ਼ਖਮੀ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਕਿਸੇ ਜ਼ਰੂਰੀ ਕੰਮ ਲਈ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਕਾਰ ਸੜਕ ਕਿਨਾਰੇ ਲੱਗੇ ਚਿੱਟੇ ਦੇ ਦਰੱਖਤ ਨਾਲ ਟਕਰਾ ਗਈ। ਜਖਮੀ ਨੂੰ ਇਲਾਜ਼ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਹਾਦਸੇ ਦੀ ਸੂਚਨਾ ਦਿੱਤੀ।

ਪੁਲਿਸ ਥਾਣਾ ਕਲਾਨੌਰ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਨੁਸਾਰ ਮ੍ਰਿਤਕ ਪ੍ਰਗਟ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

 

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetDiyarbakır escortbahiscom giriş güncelparibahis giriş güncelextrabet giriş güncelpadişahbet güncelpadişahbet giriştipobet