ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗਹੋਰ ਨੇੜੇ ਇਕ ਟਰੈਕਟਰ–ਟਰਾਲੀ ਦੀ ਪੀਆਰਟੀਸੀ ਬੱਸ ਨਾਲ ਆਹਮੋ–ਸਾਹਮਣੇ ਟੱਕਰ ਹੋ ਗਈ ਜਿਸ ਕਾਰਨ ਬੱਸ ਵਿਚ ਸਵਾਰ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।
ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਲੁਧਿਆਣਾ ਤੋਂ ਬਠਿੰਡਾ ਜਾ ਰਹੀ ਸੀ ਜਦੋਂ ਕਿ ਟਰੈਕਟਰ–ਟਰਾਲੀ ਰਾਏਕੋਟ ਤੋਂ ਲੁਧਿਆਣੇ ਵੱਲ ਆ ਰਿਹਾ ਸੀ। ਰਸਤੇ ਵਿਚ ਦੋਹਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਸੜਕ ਉਤੇ ਕਾਫੀ ਦੇਰ ਤੱਕ ਜਾਮ ਵੀ ਲੱਗ ਰਿਹਾ।
ਹਾਦਸੇ ਕਾਰਨ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ। ਪੁਲਿਸ ਨੇ ਦੱਸਿਆ ਹੈ ਕਿ ਗਲਤੀ ਟਰੈਕਟਰ ਟਰਾਲੀ ਵਾਲੇ ਦੀ ਲੱਗ ਰਹੀ ਹੈ। ਉਹ ਗਲਤ ਸਾਈਡ ਤੋਂ ਆ ਰਿਹਾ ਸੀ ਅਤੇ ਇਸ ਕਰਕੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
ਉਨ੍ਹਾਂ ਦੱਸਿਆ ਕਿ 15 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਟਰੈਕਟਰ–ਟਰਾਲੀ ਉਤੇ ਰੇਤਾ ਲੱਦਿਆ ਹੋਇਆ ਸੀ। ਉਨ੍ਹਾ ਕਿਹਾ ਕਿ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।