ਅੰਮ੍ਰਿਤਪਾਲ ਸਿੰਘ ਦੀ ਅਪੀਲ ਖਾਰਜ ? ਜਥੇਦਾਰ ਵੱਲੋਂ ਨਹੀਂ ਬੁਲਾਇਆ ਜਾਏਗਾ ‘ਸਰਬੱਤ ਖਾਲਸਾ’?

Sarbat Khalsa : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਪੀਲ ਉੱਪਰ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬੱਤ ਖਾਲਸਾ ਬੁਲਾਉਣ ਬਾਰੇ ਖਾਮੋਸ਼ ਹਨ। ਸ਼੍ਰੋਮਣੀ ਕਮੇਟੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਕੋਲ ਹੈ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਬਾਰੇ ਅਜੇ ਤੱਕ ਕੋਈ ਸੰਕੇਤ ਨਹੀਂ ਦਿੱਤਾ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਸਰਬੱਤ ਖਾਲਸਾ ਨਹੀਂ ਬੁਲਾਇਆ ਜਾਏਗਾ।

ਉਧਰ, ਸਰਬੱਤ ਖਾਲਸਾ ਬੁਲਾਉਣ ਦੀ ਉਮੀਦ ਇਸ ਲਈ ਵੀ ਮੱਧਮ ਪੈ ਗਈ ਹੈ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖਤਮ ਹੋ ਗਈ ਹੈ।

ਦੱਸ ਦਈਏ ਕਿ ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਮੌਜੂਦਾ ਹਾਲਾਤ ਨੂੰ ਵਿਚਾਰਨ ਵਾਸਤੇ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਿਆ ਜਾਵੇ। ਅੰਮ੍ਰਿਤਪਾਲ ਸਿੰਘ ਇਸ ਵੇਲੇ ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਰੂਪੋਸ਼ ਹੈ।

ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 15 ਅਪਰੈਲ ਤਕ ਗੁਰਮਤਿ ਸਮਾਗਮ ਉਲੀਕੇ ਹਨ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਵੱਡੇ ਪੱਧਰ ’ਤੇ ਹਾਜ਼ਰੀ ਲਵਾਉਣ ਦਾ ਸੱਦਾ ਦਿੱਤਾ ਹੈ।

hacklink al hack forum organik hit kayseri escort deneme bonusu veren sitelerMostbetdeneme bonusu veren sitelerMostbetgrandpashabetgrandpashabetSnaptikgrandpashabetgrandpashabetelizabet girişcasibomaydın eskortaydın escortmanisa escortslot sitelericasibom güncel girişonwin girişimajbetdinimi porn virin sex sitilirijasminbet girişdinimi binisi virin sitilirjojobetbets10onwin girişCasibom Güncel Girişgrandpashabet güncel girişcasibom 840 com giriscasibom girişdiritmit binisit viritn sitilirtCasibom güncel girişjojobetcasibomesenyurt escortstarzbet twittercasibom girişcasibomgalabetMarsbahis 456esbetbahisbudur girişjokerbetsahabetholiganbetgrandpashabetmatadorbetsahabetsekabetonwinmatbetimajbetjojobetdinimi binisi virin sitilirmarsbahissahabetonwinbetturkeytaraftarium24extrabet girişcasibombettilt giriş güncelvbetbettilt giriş güncelonwinimajbetsekabetkocaeli escortmatadorbettürk ifşacasibombettilt giriş güncel