ਬਿਹਾਗੜਾ ਮਹਲਾ ੫
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
बिहागड़ा महला ५ ॥ हरि चरण सरोवर तह करहु निवासु मना ॥ करि मजनु हरि सरे सभि किलबिख नासु मना ॥ करि सदा मजनु गोबिंद सजनु दुख अंधेरा नासे ॥ जनम मरणु न होइ तिस कउ कटै जम के फासे ॥ मिलु साधसंगे नाम रंगे तहा पूरन आसो ॥ बिनवंति नानक धारि किरपा हरि चरण कमल निवासो ॥१॥ तह अनद बिनोद सदा अनहद झुणकारो राम ॥ मिलि गावहि संत जना प्रभ का जैकारो राम ॥ मिलि संत गावहि खसम भावहि हरि प्रेम रस रंगि भिंनीआ ॥ हरि लाभु पाइआ आपु मिटाइआ मिले चिरी विछुंनिआ ॥ गहि भुजा लीने दइआ कीन्हे प्रभ एक अगम अपारो ॥ बिनवंति नानक सदा निरमल सचु सबदु रुण झुणकारो ॥२॥ सुणि वडभागीआ हरि अंम्रित बाणी राम ॥ जिन कउ करमि लिखी तिसु रिदै समाणी राम ॥ अकथ कहाणी तिनी जाणी जिसु आपि प्रभु किरपा करे ॥ अमरु थीआ फिरि न मूआ कलि कलेसा दुख हरे ॥ हरि सरणि पाई तजि न जाई प्रभ प्रीति मनि तनि भाणी ॥ बिनवंति नानक सदा गाईऐ पवित्र अंम्रित बाणी ॥३॥ मन तन गलतु भए किछु कहणु न जाई राम ॥ जिस ते उपजिअड़ा तिनि लीआ समाई राम ॥ मिलि ब्रहम जोती ओति पोती उदकु उदकि समाइआ ॥ जलि थलि महीअलि एकु रविआ नह दूजा द्रिसटाइआ ॥ बणि त्रिणि त्रिभवणि