ਨਿਰਮਲਾ ਸੀਤਾਰਮਨ ਨੇ ਅਮਰੀਕੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਅਮਰੀਕੀ ਵਿੱਤ ਮੰਤਰੀ ਜੈਨੇਟ ਯੇਲੇਨ ਨਾਲ ਮੁਲਾਕਾਤ ਕੀਤੀ ਤੇ ਦੁਵੱਲੀ ਆਰਥਿਕ ਅਤੇ ਵਿੱਤੀ ਭਾਈਵਾਲੀ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਮੰਚਾਂ ‘ਤੇ ਸੰਪਰਕ ਵਧਾਉਣ ‘ਤੇ ਚਰਚਾ ਕੀਤੀ। ਸੀਤਾਰਮਨ, ਜੋ ਉੱਚ ਪੱਧਰੀ ਵਫ਼ਦ ਨਾਲ ਅਮਰੀਕਾ ਦਾ ਦੌਰਾ ਕਰ ਰਹੀ ਹੈ, ਨੇ ਇੱਥੇ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੀ ਬਸੰਤ ਮੀਟਿੰਗ ਤੋਂ ਇਲਾਵਾ ਯੇਲੇਨ ਨਾਲ ਮੁਲਾਕਾਤ ਕੀਤੀ।

ਕਈ ਟਵੀਟਸ ‘ਚ ਬੈਠਕ ਦੇ ਵੇਰਵੇ ਦਿੰਦਿਆਂ ਵਿੱਤ ਮੰਤਰਾਲੇ ਨੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਭਾਰਤ ‘ਚ 22 ਨਵੰਬਰ ਨੂੰ ਹੋਈ ਪਿਛਲੀ ਬੈਠਕ ਨੂੰ ਅੱਗੇ ਵਧਾਉਂਦਿਆਂ ਭਾਰਤ ਤੇ ਅਮਰੀਕਾ ਵਿਚਾਲੇ ਆਰਥਿਕ ਅਤੇ ਵਿੱਤੀ ਭਾਈਵਾਲੀ ਨੂੰ ਮਜ਼ਬੂਤ ਕਰਨ ਤੇ ਭਾਰਤ ‘ਚ ਸੰਪਰਕ ਬਣਾਏ ਰੱਖਣ ‘ਤੇ ਸਹਿਮਤੀ ਪ੍ਰਗਟਾਈ, ਦੁਵੱਲੇ ਅਤੇ ਬਹੁਪੱਖੀ ਮੰਚਾਂ ਨੂੰ ਵਧਾਉਣ ਬਾਰੇ ਚਰਚਾ ਕੀਤੀ। ਇਸ ਦੌਰਾਨ ਸੀਤਾਰਮਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਾਂਝੇਦਾਰੀ ਦੀ ਸ਼ਲਾਘਾ ਕੀਤੀ ਤੇ ਜਲਵਾਯੂ ਪਰਿਵਰਤਨ ਸਮੇਤ ਵਿਸ਼ਵ ਆਰਥਿਕ ਚੁਣੌਤੀਆਂ ਨਾਲ ਨਜਿੱਠਣ ਲਈ ਸਹਿਯੋਗ ਵਧਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਦੋਵਾਂ ਦੇਸ਼ਾਂ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਵਿੱਚ ਜੀ-20, ਕਵਾਡ ਤੇ ਆਈਪੀਈਐੱਫ ਦੀ ਭੂਮਿਕਾ ਨੂੰ ਵੀ ਉਜਾਗਰ ਕੀਤਾ। ਸੀਤਾਰਮਨ ਨੇ ਅਮਰੀਕਾ ਦੇ ਸਾਬਕਾ ਵਣਜ ਸਕੱਤਰ ਪੈਨੀ ਪ੍ਰਿਟਜ਼ਕਰ ਨਾਲ ਵੀ ਮੁਲਾਕਾਤ ਕੀਤੀ ਅਤੇ ਵੱਖ-ਵੱਖ ਜਨਤਕ ਡਿਜੀਟਲ ਬੁਨਿਆਦੀ ਢਾਂਚੇ ਬਾਰੇ ਚਰਚਾ ਕੀਤੀ। ਉਨ੍ਹਾਂ ਪ੍ਰਿਟਜ਼ਕਰ ਨੂੰ ਦੱਸਿਆ ਕਿ ਪਿਛਲੇ 2 ਸਾਲਾਂ ਵਿੱਚ ਭਾਰਤ ‘ਚ ਆਮ ਆਦਮੀ ਦੁਆਰਾ ਟੈਕਨਾਲੋਜੀ ਨੂੰ ਵੱਡੇ ਪੱਧਰ ‘ਤੇ ਅਪਣਾਇਆ ਗਿਆ ਹੈ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetporno sexpadişahbetsahabet