05/10/2024 6:36 AM

ਸੁਖਬੀਰ ਸਿੰਘ ਬਾਦਲ ਅਦਾਲਤ ’ਚ ਹੋਏ ਪੇਸ਼

ਪੰਜਾਬ ਦੇ ਕੋਟਕਪੂਰਾ ‘ਚ 14 ਅਕਤੂਬਰ 2015 ਨੂੰ ਹੋਈ ਗੋਲੀਬਾਰੀ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ‘ਚ ਪਹੁੰਚੇ। ਉਹ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਖਬੀਰ ਕਰੀਬ ਸਾਢੇ 12 ਵਜੇ ਫਰੀਦਕੋਟ ਪਹੁੰਚੇ ਅਤੇ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਰਿਹਾਅ ਹੋ ਗਏ।

ਕਣਕ ਦੀ ਅਦਾਇਗੀ ‘ਚ ਕਟੌਤੀ ਦੇ ਫੈਸਲੇ ਦਾ ਕੀਤਾ ਵਿਰੋਧ 

ਸੁਖਬੀਰ ਬਾਦਲ ਦੀ ਪੇਸ਼ੀ ਨੂੰ ਲੈ ਕੇ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਆਗੂ ਮੌਜੂਦ ਸਨ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਬਾਹਰ ਆਏ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ ‘ਤੇ 31 ਰੁਪਏ ਤੱਕ ਦੀ ਕਟੌਤੀ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਵੈਲਿਊ ਕਟੌਤੀ ਦੇ ਨਾਂ ’ਤੇ ਜਾਰੀ ਕੀਤੇ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਹਮਲਾ

ਸੁਖਬੀਰ ਬਾਦਲ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ ਹੁਕਮ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮਯਾਬੀ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਕਾਨੂੰਨ ਵਿਵਸਥਾ ‘ਚ ਨਾਕਾਮ ਦੱਸਿਆ।

ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਹੈ। ਜਿਸ ਸਮੇਂ ਇਹ ਗੋਲੀਬਾਰੀ ਹੋਈ, ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਬੁੱਧਵਾਰ ਨੂੰ ਸਿਹਤ ਕਾਰਨਾਂ ਕਰਕੇ ਪੇਸ਼ੀ ਤੋਂ ਛੋਟ ਲੈ ਲਈ ਸੀ।

Related Posts