ਮਾਨਸਾ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਟਰਾਂਜਿਟ ਰਿਮਾਂਡ ‘ਤੇ ਲਿਆਂਦਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਰਾਜਸਥਾਨ ਜੋਧਪੁਰ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਹੁਣ ਮਾਨਸਾ ਪੁਲਿਸ ਨੇ ਧਾਕੜ ਰਾਮ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ਤੇ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਜਿਸ ਦਿਨ ਉਨ੍ਹਾਂ ਨੇ ਜੇਲ ‘ਚੋਂ ਲਾਰੈਂਸ ਦੀ ਇੰਟਰਵਿਊ ਹੁੰਦੀ ਦੇਖੀ ਤਾਂ ਉਨ੍ਹਾਂ ਨੂੰ ਮੁੜ ਮਹਿਸੂਸ ਹੋਇਆ ਕਿ ਉਨ੍ਹਾਂ ਦੇ ਪੁੱਤਰ ਦਾ ਇੱਕ ਵਾਰ ਫਿਰ ਕਤਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ‘ਤੇ ਕਿਸੇ ਹੋਰ ਦਿਨ ਵੀ ਕਾਰਵਾਈ ਕਰ ਸਕਦੀ ਸੀ, ਪਰ ਸਰਕਾਰ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਤਾਂ ਜੋ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਲੋਕ ਘੱਟ ਗਿਣਤੀ ਵਿੱਚ ਪੁੱਜ ਸਕਣ।