ਜਲੰਧਰ : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਨੇ ਮਹਿੰਦਰ ਭਗਤ ਤੇ ਉਨ੍ਹਾਂ ਦੇ ਪੁੱਤਰ ਅਤੁਲ ਭਗਤ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਸਮੇਂ ਮਹਿੰਦਰ ਭਗਤ ਜਲੰਧਰ ਵੈੱਸਟ ਸਰਕਲ ਦੇ ਇੰਚਾਰਜ ਤੇ ਪੰਜਾਬ ਭਾਜਪਾ ਦੇ ਬੁਲਾਰੇ ਸਨ। ਉਹ ਜਲੰਧਰ ਪੱਛਮੀ ਤੋਂ ਭਾਜਪਾ ਦੀ ਟਿਕਟ ‘ਤੇ ਦੋ ਵਾਰ ਚੋਣ ਲੜ ਚੁੱਕੇ ਹਨ ਪਰ ਸਫਲਤਾ ਨਹੀਂ ਮਿਲੀ। ਉਹ ਜਲੰਧਰ ਪੱਛਮੀ ਤੋਂ ਭਾਜਪਾ ਦੀ ਟਿਕਟ ‘ਤੇ ਦੋ ਵਾਰ ਚੋਣ ਲੜ ਚੁੱਕੇ ਹਨ ਪਰ ਸਫਲਤਾ ਨਹੀਂ ਮਿਲੀ। ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੀ ਮਹਿੰਦਰ ਭਗਤ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀ ਚਰਚਾ ਸੀ ਪਰ ਮਹਿੰਦਰ ਭਗਤ ‘ਆਪ’ ‘ਚ ਸ਼ਾਮਲ ਨਹੀਂ ਹੋਏ ਸਨ।
