ਪੰਜਾਬ ਸਰਕਾਰ ਨੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਵਿੱਚ ਦਿੱਤੀ ਗਈ ਛੋਟ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਅੰਤਿਮ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ 30 ਜੂਨ ਤੋਂ ਬਾਅਦ HSRP ਫਿੱਟ ਨਾ ਹੋਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾਣਗੇ ਜਾਂ ਉਨ੍ਹਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਅਜਿਹੇ ਵਾਹਨਾਂ ‘ਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਅਹਿਮ ਗੱਲ ਇਹ ਹੈ ਕਿ ਕੇਂਦਰੀ ਮੋਟਰ ਵਹੀਕਲ ਰੂਲਜ਼ 1989 ਦੇ ਨਿਯਮ 50 ਮੁਤਾਬਕ ਸਾਰੀਆਂ ਸ਼੍ਰੇਣੀਆਂ ਦੇ ਵਾਹਨਾਂ ਲਈ HSRP ਲਗਾਉਣਾ ਲਾਜ਼ਮੀ ਹੈ। ਇਹ ਨਿਯਮ 1 ਅਪ੍ਰੈਲ 2019 ਤੋਂ ਲਾਜ਼ਮੀ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਵਾਰ–ਵਾਰ ਇਸ ਵਿੱਚ ਢਿੱਲ ਦੇ ਰਹੀ ਹੈ। ਪਰ ਹੁਣ ਸਰਕਾਰ ਨੇ ਤਰੀਕ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਅਤੇ 30 ਜੂਨ 2023 ਤੱਕ HSRP ਅਪਲਾਈ ਕਰਨਾ ਜ਼ਰੂਰੀ ਕਰ ਦਿੱਤਾ ਹੈ। ਹਰ ਪੁਰਾਣੇ ਅਤੇ ਨਵੇਂ ਵਾਹਨ ‘ਤੇ HSRP ਲਗਾਉਣਾ ਜ਼ਰੂਰੀ ਹੋਵੇਗਾ।