ਵੱਡੀ ਖਬਰ : 5 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ਦੇ ਦਾਖਲੇ ‘ਤੇ ਲਗਾਈ ਰੋਕ

ਫਰਜ਼ੀ ਅਰਜ਼ੀਆਂ ਵਿਚ ਵਾਧੇ ਦੇ ਦਰਮਿਆਨ ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਭਾਰਤ ਦੇ ਕੁਝ ਸੂਬਿਆਂ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਹੈ। ਆਸਟ੍ਰੇਲੀਆ ਵਿਚ ਇਸ ਸਾਲ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2019 ਦੇ 75000 ਦੇ ਸਭ ਤੋਂ ਵੱਧ ਅੰਕੜੇ ਨੂੰ ਪਾਰ ਕਰ ਸਕਦੀ ਹੈ। ਸੰਸਦ ਮੈਂਬਰਾਂ ਅਤੇ ਸਿੱਖਿਆ ਖੇਤਰ ਨੇ ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ਅਤੇ ਦੇਸ਼ ਦੇ ਮੁਨਾਫ਼ੇ ਵਾਲੇ ਅੰਤਰਰਾਸ਼ਟਰੀ ਸਿੱਖਿਆ ਬਾਜ਼ਾਰ ‘ਤੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਮੌਜੂਦਾ ਵਾਧੇ ਦੇ ਸੰਭਾਵੀ ਲੰਬੇ ਸਮੇਂ ਦੇ ਪ੍ਰਭਾਵਾਂ ਬਾਰੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ।

ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਉਮੀਦ ਤੋਂ ਕਿਤੇ ਵਧ ਹੈ ਪਰ ਨਾਲ ਹੀ ਫਰਜ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਸਥਿਤੀ ਨਾਲ ਨਿਪਟਣ ਲਈ ਕਈ ਯੂਨੀਵਰਸਿਟੀਆਂ ਹੁਣ ਰੋਕ ਲਗਾ ਰਹੀਆਂ ਹਨ। ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਾਨ ਯੂਨੀਵਰਸਿਟੀ ਵੋਲੋਂਗੋਂਗ ਯੂਨੀਵਰਸਿਟੀ, ਟਾਰੈਂਸ ਯੂਨੀਵਰਿਟੀ ਤੇ ਸਾਊਥ ਕਰਾਸ ਯੂਨੀਵਰਸਿਟੀ ਨੇ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ ‘ਤੇ ਰੋਕ ਲਗਾਈ ਹੈ।

ਫਰਵਰੀ ਵਿਚ ਪਰਥ ਸਥਿਤ ਏਡਿਥ ਕੋਵਾਨ ਯੂਨੀਵਰਸਿਟੀ ਨੇ ਭਾਰਤੀ ਸੂਬਿਆਂ ਪੰਜਾਬ ਤੇ ਹਰਿਆਣਾ ਦੀਆਂ ਅਰਜ਼ੀਆਂ ‘ਤੇ ਰੋਕ ਲਗਾ ਦਿੱਤੀ। ਇਸ ਦੇ ਬਾਅਦ ਮਾਰਚ ਵਿਚ ਵਿਕਟੋਰੀਆ ਯੂਨੀਵਰਸਿਟੀ ਨੇ ਉੱਤਰ ਪ੍ਰਦੇਸ਼, ਰਾਜਸਥਾਨ ਤੇ ਗੁਜਰਾਤ ਸਣੇ 8 ਭਾਰਤੀ ਸੂਬਿਆਂ ਦੇ ਵਿਦਿਆਰਥੀਆਂ ‘ਤੇ ਪਾਬੰਦੀ ਵਧਾ ਦਿੱਤੀ। ਇਹ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਸ ਦੇ ਭਾਰਤ ਦੌਰੇ ਦੌਰਾਨ ਯੂਨੀਵਰਸਿਟੀਆਂ ਤੇ ਕਾਲਜਾਂ ਨਾਲ ਇਕ ਨਵੇਂ ਸਮਝੌਤੇ ਦੇ ਐਲਾਨ ਕੀਤੇ ਜਾਣ ਦੇ ਬਾਅਦ ਹੋਇਆ।

 

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetporno sexpadişahbetsahabet