05/20/2024 10:34 PM

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਕੀਤਾ ਤਲਬ

ਚੰਡੀਗੜ੍ਹਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ 21 ਅਪ੍ਰੈਲ ਨੂੰ ਤਲਬ ਕੀਤਾ ਹੈ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਵਿੱਚ ਬਲਬੀਰ ਸਿੰਘ ਸਿੱਧੂ ਨੂੰ ਸੰਮਨ ਭੇਜਿਆ ਹੈ

ਦੱਸ ਦਈਏ ਕਿ ਕਰੀਬ 1 ਮਹੀਨਾ ਪਹਿਲਾਂ ਬਲਬੀਰ ਸਿੰਘ ਸਿੱਧੂ ਦੀ ਜਾਇਦਾਦ ਅਤੇ ਉਨ੍ਹਾਂ ਦੇ ਖਾਤੇ ਦੀ ਜਾਂਚ ਸ਼ੁਰੂ ਹੋਈ ਸੀ। ਨਿਊਜ਼ 18 ਵੱਲੋਂ ਇੱਕ ਮਹੀਨਾ ਪਹਿਲਾਂ ਇਹ ਖੁਲਾਸਾ ਕੀਤਾ ਗਿਆ ਸੀ ਕਿ ਬਲਬੀਰ ਸਿੱਧੂ ਜਲਦ ਹੀ ਗਾਜ ਡਿੱਗਣ ਵਾਲੀ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਬਲਬੀਰ ਸਿੱਧੂ ਦੇ ਕਈ ਰਿਕਾਰਡ ਮੰਗਵਾਏ ਗਏ ਹਨ, ਹੁਣ 21 ਤਰੀਕ ਨੂੰ ਉਨ੍ਹਾਂ ਦੀ ਕਰਾਸ ਚੈਕਿੰਗ ਕੀਤੀ ਜਾਵੇਗੀ

ਬਲਬੀਰ ਸਿੰਘ ਸਿੱਧੂ ਇਸ ਸਮੇਂ ਜਲੰਧਰ ਉਪ ਚੋਣ ਵਿੱਚ ਆਪਣੀ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ ਬਲਬੀਰ ਸਿੱਧੂ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀਆਂ ਦੀ ਲੰਬੀ ਸੂਚੀ ਵਿੱਚ ਸ਼ਾਮਲ ਹਨ ਜੋ ਵਿਜੀਲੈਂਸ ਬਿਊਰੋ ਦੁਆਰਾ ਵੱਖਵੱਖ ਜਾਂਚਾਂ ਦਾ ਸਾਹਮਣਾ ਕਰ ਰਹੇ ਹਨ ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ