ਜੰਮੂ-ਕਸ਼ਮੀਰ : ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨਾਂ ਸਣੇ 5 ਸ਼ਹੀਦ, CM ਮਾਨ ਨੇ ਦਿੱਤੀ ਸ਼ਰਧਾਂਜਲੀ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਬੀਤੀ ਦੁਪਹਿਰ ਲਗਭਗ 3 ਵਜੇ ਫੌਜ ਦੇ ਟਰੱਕ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਜਿਸਦੇ ਬਾਅਦ ਟਰੱਕ ਵਿਚ ਅੱਗ ਲੱਗ ਗਈ। ਹਾਦਸੇ ਵਿਚ ਪੰਜਾਬ ਦੇ 4 ਜਵਾਨਾਂ ਸਣੇ 5 ਸ਼ਹੀਦ ਹੋ ਗਏ ਜਦੋਂ ਕਿ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਹੈ। ਟਵੀਟ ਕਰਦਿਆਂ CM ਮਾਨ ਨੇ ਲਿਖਿਆ ਕਿ -ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿਨ੍ਹਾਂ ਵਿਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇਕ ਅੱਤਵਾਦੀ ਹਮਲੇ ਵਿਚ ਸ਼ਹੀਦ… “ਸਰਹੱਦਾਂ ਦੇ ਰਖਵਾਲੇ ਅਮਰ ਰਹਿਣ … ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ, ਪ੍ਰਣਾਮ ਸ਼ਹੀਦਾਂ ਨੂੰ”।

ਸ਼ਹੀਦ ਜਵਾਨਾਂ ਵਿਚੋਂ ਇਕ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਪਿੰਡ ਬਾਘਾ ਵਾਸੀ ਫੌਜੀ ਸੇਵਕ ਸਿੰਘ ਵੀ ਸ਼ਾਮਲ ਹੈ। ਉਹ 2018 ਵਿਚ ਫੌਜ ਵਿਚ ਭਰਤੀ ਹੋਇਆ ਸੀ ਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਸੇਵਕ 20 ਦਿਨ ਪਹਿਲਾਂ ਹੀ ਛੁੱਟੀ ਖਤਮ ਕਰਕੇ ਡਿਊਟੀ ‘ਤੇ ਗਿਆ ਸੀ।

ਇਕ ਹੋਰ ਫੌਜੀ ਜਵਾਨ ਦੀ ਪਛਾਣ ਲੁਧਿਆਣਾ ਦੇ ਮਨਦੀਪ ਸਿੰਘ ਵਜੋਂ ਹੋਈ ਹੈ। ਮਨਦੀਪ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਲਾਗੇ ਪਿੰਡ ਚਣਕੋਈਆਂ ਕਲਾਂ ਦਾ ਰਹਿਣ ਵਾਲਾ ਸੀ। ਉਹ ਆਪਣੇ ਪਿੱਛੇ ਆਪਣੀ ਮਾਂ, ਪਤਨੀ ਤੇ ਬੇਟਾ ਤੇ ਬੇਟੀ, ਭਰਾਵਾਂ ਸਮੇਤ ਹੱਸਦੇ ਵੱਸਦੇ ਪਰਿਵਾਰ ਨੂੰ ਅਲਵਿਦਾ ਆਖ ਗਿਆ ਹੈ।

 

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetİzmit escortbahiscom giriş güncelparibahis giriş güncelextrabet giriş güncelpadişahbet güncelpadişahbet girişmatbet