ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ

Sri Guru Angad Dev ji : ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੰਗਤਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਿੱਥੇ ਸੰਗਤਾਂ ਵੱਲੋਂ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਰਸ ਭਰੀ ਬਾਣੀ ਦਾ ਆਨੰਦ ਮਾਣਿਆ ਗਿਆ। ਸੰਗਤਾਂ ਵੱਲੋਂ ਅੱਜ ਦੇ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ  ਵਿਖੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀਂ ਦੀ ਸੰਭਾਲ ਕੀਤੀ। ਇਸ ਲਈ ਜਿੱਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾ ਵੱਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ ‘ਤੇ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ, ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetjojobetİzmit escortbahiscom giriş güncelparibahis giriş güncelextrabet giriş güncelpadişahbet güncelpadişahbet girişonwin