ਚੰਡੀਗੜ੍ਹ– ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ.. ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ…ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ…
ਦਸ ਦਈਏ ਕਿ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਹੈ।