12/08/2023 7:48 AM

ਸ਼ਿਖਰ ਧਵਨ ਨੇ ਪੰਜਾਬੀ ਗਾਇਕ ਕਮਲ ਖਾਨ ਨੂੰ ਜਨਮਦਿਨ ਕੀਤਾ Wish, ਕ੍ਰਿਕਟਰ ਖੁਸ਼ ਹੋ ਬੋਲਿਆ…

IPL 2023 (IPL 2023) ਦੇ ਮੈਚ ਚੱਲ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਤਸਵੀਰਾਂ ਦੇ ਨਾਲ-ਨਾਲ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਇਸ ਵੀਡੀਓ ਵਿੱਚ ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸ਼ਿਖਰ ਧਵਨ ਨਾਲ ਪੰਜਾਬੀ ਗਾਇਕ ਕਮਲ ਖਾਨ, ਜਸਬੀਰ ਜੱਸੀ ਅਤੇ ਮਿਕਾ ਸਿੰਘ ਵੀ ਦਿਖਾਈ ਦੇ ਰਹੇ ਹਨ। ਹਾਲ ਹੀ ਵਿੱਚ ਇਨ੍ਹਾਂ ਕਲਾਕਾਰਾਂ ਨੇ ਮਿਲ ਕਮਲ ਖਾਨ ਦਾ ਸ਼ਾਨਦਾਰ ਤਰੀਕੇ ਨਾਲ ਜਨਮਦਿਨ ਮਨਾਇਆ। ਤੁਸੀ ਵੀ ਵੇਖੋ ਇਹ ਵੀਡੀਓ…

ਦਰਅਸਲ, ਹਾਲ ਹੀ ਵਿੱਚ ਸ਼ਿਖਰ ਧਵਨ ਨੂੰ ਪੰਜਾਬੀ ਸਿਤਾਰਿਆਂ ਨਾਲ ਮਸਤੀ ਕਰਦੇ ਹੋਏ ਦੇਖਿਆ ਗਿਆ। ਇਸਦਾ ਵੀਡੀਓ ਪੰਜਾਬੀ ਗਾਇਕ ਕਮਲ ਖਾਨ ਵੱਲੋਂ ਉਨ੍ਹਾਂ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਨੂੰ ਸਾਂਝਾ ਕਰਦੇ ਹੋਏ ਕਮਲ ਖਾਨ ਨੇ ਲਿਖਿਆ, ਮੇਰੇ ਜਨਮਦਿਨ ਨੂੰ ਖਾਸ ਬਣਾਉਣ ਲਈ ਸਾਰਿਆਂ ਦਾ ਧੰਨਵਾਦ…

ਪੰਜਾਬੀ ਗਾਇਕ ਕਮਲ ਖਾਨ ਦੀਆਂ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਉਹ ਗਾਇਕ ਨੂੰ ਲਗਾਤਾਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਹੁਤ ਸੋਹਣੀ ਆਵਾਜ਼ ਸਰ ਤੁਹਾਡੇ ਗੀਤ ਵੀ ਬਹੁਤ ਵਧੀਆ ਲੱਗਦੇ ਮੈਨੂੰ… ਇਸ ਦੇ ਨਾਲ ਹੀ ਕ੍ਰਿਕਟਰ ਸ਼ਿਖਰ ਧਵਨ ਨੇ ਕਮੈਂਟ ਕਰਦੇ ਹੋਏ ਕਿਹਾ ਕੱਲ੍ਹ ਸਵਾਦ ਲਿਆ ਤਾ ਵੀਰ… ਤੁਹਾਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ …

ਜਾਣਕਾਰੀ ਲਈ ਦੱਸ ਦੇਈਏ ਕਿ ਕਮਲ ਖਾਨ ਨੇ 25 ਅਪ੍ਰੈਲ ਨੂੰ ਆਪਣਾ 34ਵਾਂ ਜਨਮਦਿਨ ਮਨਾਇਆ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਨੂੰ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ।

ਦੱਸ ਦੇਈਏ ਕਿ ਸ਼ਿਖਰ ਧਵਨ ਦੀ ਅਗਵਾਈ ਵਾਲੀ ਪੰਜਾਬ ਕਿੰਗਜ਼ ਨੇ ਹੁਣ ਤੱਕ 7 ਮੈਚ ਖੇਡੇ ਹਨ, 4 ਵਿੱਚ ਜਿੱਤ ਦਰਜ ਕੀਤੀ ਹੈ। ਜਦਕਿ ਉਨ੍ਹਾਂ ਨੂੰ 3 ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਕਿੰਗਜ਼ ਨੇ ਆਪਣੇ ਆਖਰੀ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ 13 ਦੌੜਾਂ ਨਾਲ ਹਰਾਇਆ ਸੀ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਕਿੰਗਜ਼ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 214 ਦੌੜਾਂ ਬਣਾਈਆਂ। ਜਿਸ ਦੇ ਜਵਾਬ ‘ਚ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ 20 ਓਵਰਾਂ ‘ਚ 6 ਵਿਕਟਾਂ ‘ਤੇ 201 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਰੋਹਿਤ ਸ਼ਰਮਾ ਦੀ ਟੀਮ ਨੂੰ ਆਪਣੇ ਘਰੇਲੂ ਮੈਦਾਨ ‘ਤੇ ਹਾਰ ਦਾ ਸਾਹਮਣਾ ਕਰਨਾ ਪਿਆ।

Author: Ekamnews