ਪੰਜਾਬ ‘ਚ ਫਿਰ ਸਾਹਮਣੇ ਆਈ ਬੇਅਦਬੀ ਦੀ ਘਟਨਾ! ਗੁਟਕਾ ਸਾਹਿਬ ਚੁੱਕ ਕੇ ਘਰੋਂ ਸੁੱਟਿਆ ਬਾਹਰ

ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਘਰ ਵਿੱਚ ਰੱਖੇ ਗੁਟਕਾ ਸਾਹਿਬ ਨੂੰ ਚੁੱਕ ਕੇ ਬਾਹਰ ਸੁੱਟ ਦਿੱਤਾ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਮੌਕੇ ‘ਤੇ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨੇ ਦੋਸ਼ੀ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ।

ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸਿੱਖ ਅਤੇ ਕਿਸਾਨ ਆਗੂ ਥਾਣਾ ਕਲਾਨੂਰ ਪੁੱਜੇ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਥਾਣਾ ਕਲਾਨੂਰ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਕਿ ਪਿੰਡ ਸ਼ਾਹੂਰ ਕਲਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਨੇ ਸਾਰਿਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ, ਜਿਸ ਕਾਰਨ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਤਾਂ ਜੋ ਕੋਈ ਵੀ ਅਜਿਹਾ ਸ਼ਰਾਰਤੀ ਅਨਸਰ ਗੁਰੂ ਸਾਹਿਬ ਦਾ ਅਪਮਾਨ ਨਾ ਕਰ ਸਕੇ ਅਤੇ ਜਿਨ੍ਹਾਂ ਨੇ ਆਪਣੇ ਘਰਾਂ ਵਿੱਚ ਗੁਟਕਾ ਸਾਹਿਬ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਸ਼ੋਭਿਤ ਕੀਤੇ ਹਨ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ ਚੌਕਸੀ ਰੱਖੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ‘ਤੇ ਪਹੁੰਚੇ। ਪਿੰਡ ਵਾਸੀ ਦੋਸ਼ੀ ਸੁੱਚਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋਸ਼ੀ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਅਜਿਹੀ ਘਟਨਾ ਨੂੰ ਅੰਜਾਮ ਕਿਉਂ ਦਿੱਤਾ।

 

 

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetİzmit escortbahiscom giriş güncelparibahis giriş güncelextrabet giriş güncelpadişahbet güncelpadişahbet girişonwin