05/19/2024 3:16 PM

ਕਾਂਗਰਸ ਨੂੰ ਇੱਕ ਹੋਰ ਝਕਟਾ, MLA ਰਾਣਾ ਗੁਰਜੀਤ ਦੇ ਭਤੀਜੇ ਸਮਰਥਕਾਂ ਸਣੇ ‘ਆਪ’ ‘ਚ ਸ਼ਾਮਲ

ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਰਾਣਾ ਆਪਣੇ ਕਈ ਸਮਰਥਕਾਂ ਸਣੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਕਈ ਕਾਂਗਰਸੀ ਅਧਿਕਾਰੀ ਤੇ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਦੇ ਕਰੀਬੀ ਰਹੇ ਕਾਂਗਰਸੀ ਆਗੂ ਰਾਜੇਸ਼ ਪਦਮ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ। ਰਾਜੇਸ਼ ਪਦਮ ਰਜਿੰਦਰ ਬੇਰੀ ਦੇ ਕਰੀਬੀ ਮੰਨੇ ਜਾਂਦੇ ਹਨ।

ਜਲੰਧਰ ਜ਼ਿਮਨੀ ਚੋਣ ‘ਚ ਕਾਂਗਰਸੀ ਆਗੂ ਵੱਲੋਂ ਲੋਕਾਂ ਨੂੰ ਪੈਸੇ ਵੰਡਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਆਗੂ ਪੈਸੇ ਵੰਡਦਾ ਹੈ, ਉਸ ਦਾ ਕੰਮ ਲੋਕਾਂ ਨੂੰ ਪੈਸੇ ਵੰਡ ਕੇ ਵੋਟਾਂ ਬਟੋਰਨ ਦਾ ਰਿਹਾ ਹੈ, ਪਰ ਹੁਣ ਇਹ ਬੀਤੇ ਦਿਨ ਦੀ ਗੱਲ ਹੋ ਗਈ ਹੈ। ਲੋਕ ਆਪਣੇ ਹੱਕਾਂ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਜੋ ਲਾਲਚ ਦਿੱਤਾ ਜਾ ਸਕਦਾ ਹੈ, ਉਸ ਨਾਲ ਲੋਕ ਧੋਖਾ ਨਹੀਂ ਖਾਣ ਵਾਲੇ। ਲੋਕ ਸਾਡਾ ਕੰਮ ਵੇਖ ਰਹੇ ਹਨ। ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੀ ਜਿੱਤੇਗਾ।

ਭਰਤ ਇੰਦਰ ਸਿੰਘ ਚਾਹਲ ਦੀ ਜਾਇਦਾਦ ਦੀ ਮਾਪਦੰਡ ਦੇ ਮਾਮਲੇ ਵਿੱਚ ਸੀ.ਐਮ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। CM ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਦੀ ਸੂਚੀ ਤਿਆਰ ਹੈ। ਇਕ-ਇਕ ਕਰਕੇ ਸਾਰਿਆਂ ਨੂੰ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇਗਾ। ਇੰਨਾ ਹੀ ਨਹੀਂ ਉਨ੍ਹਾਂ ਦੀ ਭ੍ਰਿਸ਼ਟ ਕਮਾਈ ਤੋਂ ਬਣੀਆਂ ਜਾਇਦਾਦਾਂ ਨੂੰ ਕੁਰਕ ਕਰਕੇ ਨਿਲਾਮ ਕੀਤਾ ਜਾਵੇਗਾ ਅਤੇ ਇਹ ਪੈਸਾ ਸਰਕਾਰ ਦੇ ਖ਼ਜ਼ਾਨੇ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਕਿ ਜਨਤਾ ਦੀ ਭਲਾਈ ਅਤੇ ਵਿਕਾਸ ‘ਤੇ ਖਰਚ ਕੀਤਾ ਜਾਵੇਗਾ।

ਦੂਜੇ ਪਾਸੇ ਜਿਵੇਂ ਹੀ ਸੀ.ਐਮ ਮਾਨ ਦੇ ਸਰਕਟ ਹਾਊਸ ਵਿਖੇ ਹੋਈ ਕੈਬਨਿਟ ਮੀਟਿੰਗ ਖਤਮ ਹੋਈ ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਜਦੋਂ ਉਹ ਸੀ.ਐੱਮ. ਮਾਨ ਨੂੰ ਮਿਲੇ ਤਾਂ ਉੱਥੇ ਮੌਜੂਦ ਲੋਕ ਹੈਰਾਨ ਰਹਿ ਗਏ। ਬਾਅਦ ਵਿੱਚ ਦੱਸਿਆ ਗਿਆ ਕਿ ਮੁਹੰਮਦ ਸਦੀਕ ਇੱਕ ਸ਼ਿਸ਼ਟਾਚਾਰ ਵਜੋਂ ਮਿਲਣ ਆਏ ਸਨ।

 

 

Related Posts