ਜਲੰਧਰ ‘ਚ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ

Jalandhar Lok Sabha by election – ਜਲੰਧਰ ਲੋਕ ਸਭਾ ਸੀਟ ‘ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ। ਪੋਲਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚ ਰਹੇ ਹਨ। ਉਹ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਜਲੰਧਰ ‘ਚ 2 ਦਿਨ ਰੋਡ ਸ਼ੋਅ ਅਤੇ ਰੈਲੀ ਕਰਨਗੇ।

ਇੱਥੇ ਦੱਸ ਦੇਈਏ ਕਿ ‘ਆਪ’ ਵੱਲੋਂ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਗਿਆ ਸੀ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ ਸੀ।