ਚੋਣਾਂ ਲਈ ਤਿਆਰ ਜਲੰਧਰ: 9865 ਮੁਲਾਜ਼ਮ ਕਰਨਗੇ ਪੋਲਿੰਗ, ਐਗਜ਼ਿਟ ਪੋਲ ‘ਤੇ ਪਾਬੰਦੀ

ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ ‘ਤੇ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਮਸ਼ੀਨਾਂ ਦੀ ਜਾਂਚ ਲਈ ਹਰ ਪੋਲਿੰਗ ਸਟੇਸ਼ਨ ‘ਤੇ ਮੌਕ ਪੋਲਿੰਗ ਹੋਵੇਗੀ।

ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਨਿਰਪੱਖ ਚੋਣਾਂ ਅਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਬਲਾਂ ਦੀਆਂ 70 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 70 ਵਿਚੋਂ 30 ਨੂੰ ਸ਼ਹਿਰ ਦੇ 4 ਵਿਧਾਨ ਸਭਾ ਹਲਕਿਆਂ ਵਿਚ ਤਾਇਨਾਤ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ ‘ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਿਤੇ ਵੀ ਕੋਈ ਸਰਵੇਖਣ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਕਮ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਲਗਾਈ ਪਾਬੰਦੀ ਹਟਾ ਦਿੱਤੀ ਜਾਵੇਗੀ। ਉਸ ਤੋਂ ਬਾਅਦ ਐਗਜ਼ਿਟ ਪੋਲ, ਸਰਵੇਖਣ ਕਰਵਾਇਆ ਜਾ ਸਕਦਾ ਹੈ।

 

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetfixbetjojobetmatbetpadişahbetpadişahbetholiganbetMersin escort