02/24/2024 9:27 PM

ਕੇਂਦਰੀ ਏਜੰਸੀ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ: ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗਲਿਆਰਾ ਵਿੱਚ ਲਗਾਤਾਰ ਤਿੰਨ ਧਮਾਕਿਆਂ ਉਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਮਾਕਿਆਂ ਉਤੇ ਡੂੰਘੀ ਚਿੰਤਾ ਜਤਾਈ ਹੈ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰੀ ਏਜੰਸੀਆਂ ਨੂੰ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ  ਹੈ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਧਮਾਕੇ ਕਿਸੇ ਗਹਿਰੀ ਸਾਜਿਸ਼ ਤੇ ਵੋਟ ਧਰੁਵੀਕਰਨ ਦੀ ਗੰਦੀ ਰਾਜਨੀਤੀ ਦੇ ਚਲਦਿਆਂ ਸਿੱਖਾਂ ਖਿਲਾਫ ਨਫਰਤੀ ਪ੍ਰਚਾਰ ਦਾ ਸਿਰਜਿਆ ਜਾ ਰਿਹਾ ਬਿਰਤਾਂਤ ਜਿੰਮੇਵਾਰ

ਦੱਸ ਦਈਏ ਕਿ  ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੌਰਾ ਕੀਤਾ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ