02/24/2024 8:29 PM

ਪੰਜਾਬ ਸਰਕਾਰ ਅੱਜ ਕਰੇਗੀ ਵੱਡਾ ਐਲਾਨ

CM Bhagwant Mann : ਪੰਜਾਬ ਸਰਕਾਰ ਇੰਡਸਟਰੀ ਸੈਕਟਰ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਇਸ ਦਾ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਾਂ ਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ  ਖੱਜਲ-ਖੁਆਰੀ ਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ…ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…ਦੁਪਹਿਰ ਨੂੰ ਮੈਂ ਆਪ LIVE ਹੋ ਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…

ਕੱਲ੍ਹ ਕੀਤਾ ਸੀ ਇਸ ਦਾ ਇਸ਼ਾਰਾ ਕੀਤਾ

ਦੱਸ ਦੇਈਏ ਕਿ ਸੰਗਰੂਰ ਦੇ ਧੂਰੀ ਤੋਂ ਪਹੁੰਚੇ ਸੀਐਮ ਮਾਨ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਹ ਕੱਲ੍ਹ ਕੁਝ ਨਵਾਂ ਲੈ ਕੇ ਆ ਰਹੇ ਹਨ। ਜਿਸ ਲਈ ਕੁਝ ਖਾਸ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਈ ਵੱਡੇ ਐਲਾਨ ਕੀਤੇ ਹਨ

ਕੁਝ ਦਿਨ ਪਹਿਲਾਂ ਇੱਕ ਵੱਡਾ ਫੈਸਲਾ ਲੈਂਦੇ ਹੋਏ ਸੀਐਮ ਮਾਨ ਨੇ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਸੀ। ਇਹ ਕਦਮ ਸਰਕਾਰੀ ਦਫ਼ਤਰਾਂ ਵਿੱਚ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਚੁੱਕਿਆ ਗਿਆ ਹੈ। ਸੀਐਮ ਮਾਨ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਹੈ। ਇਸ ਤੋਂ ਇਲਾਵਾ ਸੀ.ਐਮ ਮਾਨ ਨੇ ਪੰਜਾਬ ਦੇ ਚਾਰ ਸ਼ਹਿਰਾਂ ਨੂੰ ‘ਸੀਐਮ ਦਿ ਯੋਗਸ਼ਾਲਾ’ ਦਾ ਤੋਹਫ਼ਾ ਵੀ ਦਿੱਤਾ ਹੈ। ਇਸ ਪ੍ਰੋਗਰਾਮ ਤਹਿਤ ਲੋਕਾਂ ਨੂੰ ਯੋਗਾ ਦੀਆਂ ਕਲਾਸਾਂ ਮੁਫਤ ਉਪਲਬਧ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਇਹ ਸਕੀਮ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਤੋਂ ਸ਼ੁਰੂ ਕੀਤੀ ਗਈ ਹੈ। ਸੀਐਮ ਮਾਨ ਦੀ ਤਰਫੋਂ ਕਿਹਾ ਗਿਆ ਹੈ ਕਿ ਇਨ੍ਹਾਂ ਚਾਰ ਸ਼ਹਿਰਾਂ ਵਿੱਚ ਜੇਕਰ ਤੁਸੀਂ ਇਲਾਕੇ ਦੇ ਪਾਰਕਾਂ ਅਤੇ ਕਿਸੇ ਸਾਂਝੀ ਜਗ੍ਹਾ ਵਿੱਚ ਯੋਗਾ ਕਰਨਾ ਚਾਹੁੰਦੇ ਹੋ ਤਾਂ ਸਰਕਾਰ ਯੋਗਾ ਇੰਸਟ੍ਰਕਟਰ ਭੇਜੇਗੀ ਜੋ ਤੁਹਾਨੂੰ ਯੋਗਾ ਸਿਖਾਉਣਗੇ। ਇਨ੍ਹਾਂ ਚਾਰ ਸ਼ਹਿਰਾਂ ਤੋਂ ਬਾਅਦ ਹੋਰ ਸ਼ਹਿਰਾਂ ਦੇ ਲੋਕ ਵੀ ਇਸ ਪ੍ਰੋਗਰਾਮ ਤਹਿਤ ਯੋਗਾ ਦੀ ਸਿਖਲਾਈ ਲੈ ਸਕਣਗੇ।