07/27/2024 12:48 PM

ਜ਼ਿਮਨੀ ਚੋਣ ਲੜ ਰਹੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

Election Result  :– 10 ਮਈ ਨੂੰ ਹੋਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜ਼ਿਮਨੀ ਚੋਣ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਜਲੰਧਰ ਦੀ ਜਨਤਾ ਕਰੇਗੀ। ਵੇਖਣਾ ਇਹ ਦਿਲਚਸਪ ਹੋਵੇਗਾ ਕਿ ਜਲੰਧਰ ਦੀ ਜਨਤਾ ਆਖ਼ਿਰ ਕਿਸ ਨੇਤਾ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣਦੀ ਹੈ। ਇਥੇ ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ 8 ਵਜੇ ਦੇ ਕਰੀਬ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਅਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਸ਼ੁਰੂ ਹੋਈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਸਵੇਰੇ 7.30 ਵਜੇ ਦੇ ਕਰੀਬ ਸ਼ੁਰੂ ਹੋਈ, ਜਦਕਿ ਈ. ਵੀ. ਐੱਮਜ਼ ਤੋਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀਆਂ ਕਰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੀਆਂ ਧੜਕਨਾਂ ਵੀ ਵੱਧ ਗਈਆਂ ਹਨ।  ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਨਾਲੋਂ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਫਸਵਾਂ ਮੁਕਾਬਲ ਚੱਲ ਰਿਹਾ ਹੈ।

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਪਹਿਲਾ ਰੁਝਾਨ ਸਾਹਮਣੇ ਆ ਗਿਆ ਹੈ। ਪਹਿਲੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 720 ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਤੋਂ ਅੱਗੇ ਚੱਲ ਰਹੇ ਹਨ। ਅਕਾਲੀ ਦਲ ਉਮੀਦਵਾਰ ਸੁਖਵਿੰਦਰ ਕੁਮਾਰ ਸੁੱਖੀ ਦੂਜੇ ਨੰਬਰ ‘ਤੇ ਚੱਲ ਰਹੇ ਹਨ। ਉਥੇ ਹੀ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੀਜੇ ਨੰਬਰ ‘ਤੇ ਹਨ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਚੌਥੇ ਨੰਬਰ ‘ਤੇ ਚੱਲ ਰਹੇ ਹਨ।

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਦੂਜਾ ਰੁਝਾਨ ਸਾਹਮਣੇ ਆ ਗਿਆ ਹੈ। ਦੂਜੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 2718 ਵੋਟਾਂ ਨਾਲ ਕਾਂਗਰਸ ਦੇ ਦੇ ਉਮੀਦਵਾਰ ਤੋਂ ਅੱਗੇ ਚੱਲ ਰਹੇ ਹਨ।

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਤੀਜਾ ਰੁਝਾਨ ਸਾਹਮਣੇ ਆ ਗਿਆ ਹੈ। ਤੀਜੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਦੀ ਲੀਡ ਬਰਕਰਾਰ ਹੈ ਅਤੇ ਕਾਂਗਰਸ ਦੇ ਉਮੀਦਵਾਰ 2776 ਵੋਟਾਂ ਨਾਲ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨਾਲੋਂ ਅੱਗੇ ਚੱਲ ਰਹੇ ਹਨ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਟ੍ਰਾਂਗ ਰੂਮ ਵਿਚ ਰੱਖੀਆਂ ਈ. ਵੀ. ਐੱਮਜ਼ ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਨਿਗਰਾਨੀ ਲਈ ਥ੍ਰੀ-ਟਾਇਰ ਸੁਰੱਖਿਆ ਯਕੀਨੀ ਬਣਾਈ ਗਈ ਹੈ। ਉਮੀਦਵਾਰ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਨੂੰ ਇਨ੍ਹਾਂ ਥਾਵਾਂ ’ਤੇ ਜਾਣ ਦੀ ਇਜਾਜ਼ਤ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਦੇ ਕੇਂਦਰ ਦੇ ਨੇੜੇ ਨਾ ਹੋਵੇ, ਇਸ ਲਈ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਜਾਵੇਗਾ।