ਗੁਰੂਘਰ ‘ਚ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ, ਸਰਵੋਰ ਨੇੜੇ ਸ਼ਰਾਬ ਪੀਣ ਦਾ ਦੋਸ਼

ਪਟਿਆਲਾ ਵਿੱਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਗੋਲੀਬਾਰੀ ‘ਚ ਸ਼ਰਧਾਲੂ ਸਾਗਰ ਮਲਹੋਤਰਾ ਵੀ ਜ਼ਖਮੀ ਹੋ ਗਿਆ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਮ੍ਰਿਤਕ ਔਰਤ ਦੀ ਪਛਾਣ 33 ਸਾਲਾ ਪਰਮਿੰਦਰ ਕੌਰ ਵੱਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਘਟਨਾ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਕੰਪਲੈਕਸ ਦੀ ਹੈ। ਚਸ਼ਮਦੀਦਾਂ ਅਨੁਸਾਰ ਪਰਮਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਅੰਦਰ ਸਰੋਵਰ ਦੇ ਕੰਢੇ ਸ਼ਰਾਬ ਪੀ ਰਹੀ ਸੀ। ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ ‘ਤੇ ਵਾਰ ਕਰ ਦਿੱਤਾ। ਲੜਕੀ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਇੱਕ ਵਿਅਕਤੀ ਨੇ ਉਸ ‘ਤੇ ਚਾਰ ਗੋਲੀਆਂ ਚਲਾਈਆਂ। ਘਟਨਾ ‘ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਫਿਲਹਾਲ ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਵਾਸੀ ਅਰਬਨ ਅਸਟੇਟ, ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਅਸਲਾ ਵੀ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮ ਪ੍ਰਾਪਰਟੀ ਡੀਲਰ ਹੈ ਅਤੇ ਰੋਜ਼ਾਨਾ ਗੁਰਦੁਆਰਾ ਸਾਹਿਬ ਆਉਂਦਾ ਸੀ। ਪਟਿਆਲਾ ਦੇ SSP ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਔਰਤ ਨੂੰ ਕਿਸ ਕਾਰਨ ਗੋਲੀ ਮਾਰੀ, ਇਹ ਅਜੇ ਜਾਂਚ ਦਾ ਵਿਸ਼ਾ ਹੈ। ਇਹ ਇੱਕ ਸੰਵੇਦਨਸ਼ੀਲ ਮਾਮਲਾ ਹੈ। ਘਟਨਾ ਦੀ ਜਾਂਚ ਤੋਂ ਬਾਅਦ ਹੀ ਅਧਿਕਾਰਤ ਬਿਆਨ ਜਾਰੀ ਕੀਤਾ ਜਾਵੇਗਾ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

 

 

 

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetbahiscom giriş güncelparibahis giriş güncelextrabet giriş güncelsahabetYalova escortjojobetporno sexpadişahbet