ਲੁਧਿਆਣਾ ਦੇ ਸੁਭਾਸ਼ ਨਗਰ ‘ਚ ਰਾਹੋਂ ਰੋਡ ‘ਤੇ ਭਿਆਨਕ ਹਾਦਸਾ ਵਾਪਰਨ ਕਾਰਨ 13 ਸਾਲਾਂ ਦੇ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 13 ਸਾਲਾ ਸ਼ੁਭਮ ਸਕੂਲ ‘ਚ ਛੁੱਟੀ ਦੀ ਅਰਜ਼ੀ ਦੇ ਕੇ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਉਹ ਰੇਤਾ ਨਾਲ ਭਰੇ ਟਿੱਪਰ ਹੇਠ ਆ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
