ਪੰਜਾਬ ‘ਚ ਸ਼ਰਾਬ ਕਾਰੋਬਾਰੀ ਦੇ ਘਰ IT ਦੀ ਰੇਡ, ਦੀਪ ਮਲਹੋਤਰਾ ਦੇ ਦਫਤਰਾਂ ‘ਚ ਵੀ ਹੋ ਰਹੀ ਚੈਕਿੰਗ

ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਵੀਰਵਾਰ ਸਵੇਰੇ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ ਟੀਮਾਂ 4 ਗੱਡੀਆਂ ਉਸ ਦੇ ਘਰ ਪਹੁੰਚੀਆਂ ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ ਇੱਥੇ ਛਾਪੇਮਾਰੀ ਕੀਤੀ ਸੀ ਦੱਸ ਦੇਈਏ ਕਿ ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ ਉਨ੍ਹਾਂ ਦੇ ਪੁੱਤਰ ਦਾ ਨਾਂ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਸਾਹਮਣੇ ਆਇਆ ਸੀ ਜਿਸਤੋਂ ਬਾਅਦ ਦੀਪ ਮਲਹੋਤਰਾ ਦੇ ਬੇਟੇ ਨੂੰ ਵੀ ਜੇਲ੍ਹ ਜਾਣਾ ਪਿਆ ਫਿਲਹਾਲ ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤਤੇ ਬਾਹਰ ਆਇਆ ਹੈ ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ ਦੀਪ ਮਲਹੋਤਰਾ ਦੇ ਨਾਲ ਜੀਰਾ ਸ਼ਰਾਬ ਫੈਕਟਰੀ ਦੇ CEO ਪਵਨ ਬਾਂਸਲਤੇ ਵੀ ਛਾਪੇਮਾਰੀ ਕੀਤੀ ਗਈ ਹੈ ਜੀਰਾ ਸ਼ਰਾਬ ਫੈਕਟਰੀ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ ਉੱਥੇ ਹੀ ਇਲਾਕੇ ਦੇ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਇਸ ਸਬੰਧੀ ਕਈ ਦਿਨਾਂ ਤੋਂ ਧਰਨਾ ਚੱਲ ਰਿਹਾ ਸੀ