ਸੀ. ਬੀ. ਐੱਸ. ਈ. ਅਤੇ ਆਈ. ਸੀ. ਐੱਸ. ਈ. ਵਲੋਂ ਪਿਛਲੇ ਹਫ਼ਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਦੇ ਵਿਦਿਆਰਥੀ ਆਪਣੇ ਨਤੀਜੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਪੰਜਾਬ ਬੋਰਡ ਦੇ ਨਤੀਜੇ ਨੂੰ ਲੈ ਕੇ ਬੋਰਡ ਦੇ ਐਗਜ਼ਾਮੀਨੇਸ਼ਨ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਬੋਰਡ ਵਲੋਂ 12ਵੀਂ ਦਾ ਨਤੀਜਾ ਸ਼ੁੱਕਰਵਾਰ ਮਤਲਬ 26 ਮਈ ਤੱਕ ਐਲਾਨ ਦਿੱਤਾ ਜਾਵੇਗਾ। ਮਹਿਰੋਕ ਨੇ ਦੱਸਿਆ ਕਿ ਨਤੀਜੇ ਦੀ ਤਿਆਰੀ ਲਈ ਬੋਰਡ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 12ਵੀਂ ਤੋਂ 2 ਦਿਨ ਬਾਅਦ 10ਵੀਂ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।