05/19/2024 1:16 PM

ਐਂਟੀ ਕੁਰੱਪਸ਼ਨ ਹੈਲਪਲਾਈਨ ਨੂੰ ਹੋਇਆ ਪੂਰਾ ਇੱਕ ਸਾਲ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਬਾਰੇ ਇੱਕ ਸਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਉਨ੍ਹਾਂ ਨੇ ਅੰਕੜੇ ਪੇਸ਼ ਕਰਦਿਆਂ ਐਂਟੀ ਕੁਰੱਪਸ਼ਨ ਹੈਲਪਲਾਈਨ ਦੀ ਇੱਕ ਸਾਲ ਦੀ ਸਫ਼ਲਤਾ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਪੰਜਾਬ ਨੂੰ ਲਗਾਤਾਰ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਾਂ। ਅੱਗੇ ਤੋਂ ਵੀ ਤੁਹਾਨੂੰ ਅਪੀਲ ਹੈ ਕਿ ਜੋ ਵੀ ਕੁਰੱਪਸ਼ਨ ਕਰਦਾ ਹੈ, ਉਸ ਦੀ ਜਾਣਕਾਰੀ ਇਸ ਐਂਟੀ-ਕੁਰੱਪਸ਼ਨ ਹੈਲਪਲਾਈਨ ‘ਤੇ ਦਿਓ।

ਸੀਐਮ ਮਾਨ ਨੇ ਕਿਹਾ ਕਿ ਅਸੀਂ ਇੱਕ ਸਾਲ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਸੀ। ਹੁਣ ਤੱਕ ਸਾਨੂੰ 300 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਹੈ। ਹੈਲਪਲਾਈਨ ਨੰਬਰ ਲਗਾਤਾਰ ਚੱਲਦਾ ਹੈ। ਕੋਈ ਵੀ ਵਿਅਕਤੀ ਜਿਸ ਕੋਲ ਕੋਈ ਵੀਡੀਓ ਜਾਂ ਆਡੀਓ ਸਬੂਤ ਵਜੋਂ ਹੈ, ਉਹ ਉਸ ਨੂੰ ਐਂਟੀ-ਕੁਰੱਪਸ਼ਨ ਹੈਲਪਲਾਈਨ ਉਪਰ ਸਾਂਝਾ ਕਰ ਸਕਦਾ ਹੈ।