ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗਰਮੀਆਂ ਵਿੱਚ ਵੱਧ ਰਹੀ ਬਿਜਲੀ ਦੀ ਸਮੱਸਿਆ ਦੇ ਮੱਦੇਨਜ਼ਰ ਖਪਤਕਾਰਾਂ ਲਈ ਸ਼ਿਕਾਇਤ ਨੰਬਰ ਜਾਰੀ ਕੀਤੇ ਹਨ ਤਾਂ ਜੋ ਉਨ੍ਹਾਂ ਦੀ ਸਮੱਸਿਆ ਨੂੰ ਆਸਾਨੀ ਨਾਲ ਅਤੇ ਸਮੇਂ ਸਿਰ ਹੱਲ ਕੀਤਾ ਜਾ ਸਕੇ। ਦੱਸ ਦੇਈਏ ਕਿ ਗਰਮੀਆਂ ਵਿੱਚ ਸ਼ਿਕਾਇਤਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਪਾਵਰਕੌਮ ਵੱਲੋਂ ਜਾਰੀ ਕੀਤੇ ਨੰਬਰ ਉਪਲਬਧ ਨਹੀਂ ਹੁੰਦੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਹੁੰਦਾ।
ਜਿਸ ਕਰਕੇ ਪਾਵਰਕੌਮ ਦੇ ਸ਼ਿਕਾਇਤ ਨੰਬਰ 1912 ਤੋਂ ਇਲਾਵਾ ਖਪਤਕਾਰ ਹੋਰ ਨੰਬਰਾਂ ’ਤੇ ਵੀ ਫੋਨ ਜਾਂ ਮੈਸੇਜ ਰਾਹੀਂ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। PSPCL ਦੀ ਐਪ ਰਾਹੀਂ ਵੀ ਆਸਾਨੀ ਨਾਲ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਬਿਜਲੀ ਸਪਲਾਈ ਨਾਲ ਸਬੰਧਤ ਖਪਤਕਾਰ 18001801512 ‘ਤੇ ਮਿਸਡ ਕਾਲ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਪਾਵਰਕਾਮ ਦੇ ਵਟਸਐਪ ਨੰਬਰ 9646101912 ‘ਤੇ ਵੀ ਸ਼ਿਕਾਇਤ ਭੇਜ ਸਕਦੇ ਹੋ। ਜੇਕਰ ਖਪਤਕਾਰ ਦਰਜ ਕੀਤੀ ਗਈ ਸ਼ਿਕਾਇਤ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ 1912 ਨੰਬਰ ‘ਤੇ ਐਸਐਮਐਸ ਰਾਹੀਂ ਵੀ ਫੀਡਬੈਕ ਦੇ ਸਕਦਾ ਹੈ। ਪਾਵਰਕੌਮ ਵੱਲੋਂ ਜ਼ੋਨ ਪੱਧਰ ਦੇ ਨੰਬਰ ਵੀ ਜਾਰੀ ਕੀਤੇ ਜਾਂਦੇ ਹਨ। ਜਿਸ ਵਿੱਚ ਲੁਧਿਆਣਾ ਦੇ ਖਪਤਕਾਰ ਮੁੱਖ ਇੰਜੀਨੀਅਰ ਸੈਂਟਰਲ ਜ਼ੋਨ ਦੇ 9646122070 ‘ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ