ਮੰਦਭਾਗੀ ਖ਼ਬਰ, ਰੋਜ਼ੀ-ਰੋਟੀ ਲਈ ਕੈਨੇਡਾ ਗਏ ਨੌਜਵਾਨ ਦੀ ਮੌਤ

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣਾ ਭਵਿੱਖ ਬਣਾਉਣ ਲਈ ਵਿਦੇਸ਼ਾਂ ਵਿੱਚ ਗਏ ਹੋਏ ਹਨ। ਪਰ ਜਦੋਂ ਅਜਿਹੇ ਨੌਜਵਾਨਾਂ ਨਾਲ ਕੁਝ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਇਥੇ ਬੈਠੇ ਉਸ ਦੇ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਅਜਿਹੀ ਹੀ ਇੱਕ ਮੰਦਭਾਗੀ ਖਬਰ ਕੈਨੇਡਾ ਤੋਂ ਆਈ ਹੈ, ਜਿਥੇ ਰੋਜ਼ੀ-ਰੋਟੀ ਕਮਾਉਣ ਲਈ ਗਏ ਅੰਮ੍ਰਿਤਸਰ ਦੇ ਛੇਹਰਟਾ ਦੇ ਨੌਜਵਾਨ ਤਰਨਵੀਰ ਸਿੰਘ ਦੀ ਕੈਨੇਡਾ ‘ਚ ਭੇਤਭਰੀ ਹਾਲਤ ‘ਚ ਮੌਤ ਹੋ ਗਈ।ਰਿਸ਼ਤੇਦਾਰ ਤਰਨਵੀਰ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕਰ ਰਹੇ ਹਨ। ਤਰਨਵੀਰ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਗਈ ਹੈ, ਜਿਸ ਬਾਰੇ ਉਨ੍ਹਾਂ ਦੁਬਾਰਾ ਕੈਨੇਡਾ ਫੋਨ ਕੀਤਾ ਤਾਂ ਪਤਾ ਲੱਗਾ ਕਿ ਉਹ ਰਾਤ ਨੂੰ ਸੁੱਤਾ ਪਿਆ ਸੀ ਅਤੇ ਸਵੇਰੇ ਉਸ ਦੇ ਮੂੰਹ ‘ਚੋਂ ਖੂਨ ਨਿਕਲ ਰਿਹਾ ਸੀ, ਜਿਸ ਤੋਂ ਬਾਅਦ ਉਹ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੈਨੇਡੀਅਨ ਪੁਲਿਸ ਦਾ ਫੋਨ ਵੀ ਆਇਆ ਹੈ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਇਸ ਦੇ ਨਾਲ ਹੀ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਨੌਜਵਾਨਾਂ ਲਈ ਰੁਜ਼ਗਾਰ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਘਰ-ਬਾਰ ਛੱਡ ਕੇ ਵਿਦੇਸ਼ ਨਾ ਜਾਣ।

 

 

 

 

hacklink al hack forum organik hit kayseri escort mariobet girişdeneme bonusu veren sitelerdeneme bonusu veren sitelerbetpark girişgalabet girişmersobahismobilbahissuperbetin, superbetin girişsuperbetin, superbetin girişbuy drugspubg mobile ucsuperbetphantomgrandpashabetsekabetGanobetTümbetGrandpashabetcasibomcasiboxmatbet tvsahabetdeneme bonusu veren sitelersetrabetsetrabet girişbetciobetciobetciocasiboxcasibombetplaybetplaydizipaljojobet 1040deneme bonusu veren sitelerdeneme bonusudeneme bonusu1xbet