ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋ ਵੱਖ-ਵੱਖ ਮੁਕੱਦਮਿਆ ਵਿੱਚ 02 ਲੋੜੀਂਦੇ ਪੀ.ਓਜ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ/ਪੀ.ਓਜ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ੍ਰੀ ਸੁਰਿੰਦਰਪਾਲ ਧਗੜੀ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ…