ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਮਿਲਣ ‘ਤੇ FIR ਦਰਜ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਮਾਨਸਾ ਸਦਰ ਥਾਣੇ ‘ਚ ਧਾਰਾ 384 ਅਤੇ 506 ਆਈ.ਪੀ.ਸੀ. ਦੇ ਤਹਿਤ ਦਰਜ ਕੀਤਾ ਗਿਆ ਹੈ।