BKU ਵੱਲੋਂ ਪੰਜਾਬ ਦੀ ਆਪ ਸਰਕਾਰ ਵਿਰੁੱਧ ਰੋਹ-ਭਰੀ ਬੇਭਰੋਸਗੀ ਵਜੋਂ ਭਲਕੇ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਰੋਕਣ ਦਾ ਫੈਸਲਾ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੇਭਰੋਸਗੀ ਜ਼ਾਹਰ ਕਰਨ ਲਈ ਕੱਲ੍ਹ ਨੂੰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ…