ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ
ਪੰਜਾਬ ਦੇ ਜਲੰਧਰ ਤੋਂ,ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਬਲਕਾਰ ਸਿੰਘ ਸਮੇਤ ਕਈ ਵਿਧਾਇਕਾਂ ਦੇ ਇੱਥੇ ਪੁੱਜਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਟੀਨੂੰ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਕਰਨਗੇ। ਪੁਲੀਸ ਨੇ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਹਨ।…