ਤੇਜ਼ ਰਫ਼ਤਾਰ ਕਾਰ ਰੁੱਖ ਨਾਲ ਟਕਰਾਈ, ਗੱਡੀ ਦੇ ਉੱਡੇ ਪਰਖੱਚੇ
ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਮੰਗਲਵਾਰ ਦੁਪਹਿਰ ਨੂੰ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਇਸ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਏਅਰਬੈਗ ਖੁੱਲ੍ਹ ਗਏ। ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ…