ASI ਨੂੰ ਛੋਟੇ ਹਾਥੀ ਨੇ ਕੁਚਲਿਆ, ਹੋਈ ਦਰਦਨਾਰ ਮੋਤ

ਕਪੂਰਥਲਾ (ਕੁਲਪ੍ਰੀਤ ਸਿੰਘ): ਕਪੂਰਥਲਾ ‘ਚ ਟ੍ਰੈਫਿਕ ਪੁਲਿਸ ਵੱਲੋਂ ਡੀਸੀ ਚੌਕ ‘ਚ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਇਕ ਵਾਹਨ ਚਾਲਕ ਨੂੰ ਚੈਕਿੰਗ ਸਬੰਧੀ ਟ੍ਰੈਫਿਕ ਪੁਲਿਸ ਦੇ ਏਐੱਸਆਈ ਮਲਕੀਤ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ‘ਚ ਵਾਹਨ ਟ੍ਰੈਫਿਕ ਪੁਲਿਸ ਮੁਲਾਜ਼ਮ ਉੱਪਰ ਚੜ੍ਹਾ ਦਿੱਤਾ ਜਿਸ ਕਾਰਨ ਏਐੱਸਆਈ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਏਐ੍ੱਸਆਈ ਮਲਕੀਤ ਸਿੰਘ ਨੂੰ ਕਪੂਰਥਲਾ ਦੇ ਇਕ ਨਿੱਜੀ ਹਸਪਤਾਲ ‘ਚ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮਲਕੀਤ ਸਿੰਘ ਦੀ ਮੌਤ ਦੀ ਪੁਸ਼ਟੀ ਡੀਐੱਸਪੀ ਟ੍ਰੈਫਿਕ ਲਖਵਿੰਦਰ ਸਿੰਘ ਵੱਲੋਂ ਵੀ ਕੀਤੀ ਗਈ ਹੈ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸ ਦੀ ਤਲਾਸ਼ ‘ਚ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

 

About The Author