CM Bhagwant Mann ਦੀ ਮੁਲਾਜ਼ਮਾਂ ਨੂੰ ਦੋਟੁੱਕ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਦੋ-ਟੁੱਕ ਕਿਹਾ ਹੈ ਕਿ ਉਹ ਨਿਯੁਕਤੀ ਤੋਂ ਬਾਅਦ ਬਦਲੀਆਂ ਵੱਲ ਝਾਕ ਨਾ ਰੱਖਣ। ਉਨ੍ਹਾਂ ਕਿਹਾ ਕਿ ਜਵਾਨਾਂ ਵਾਂਗ ਆਪਣੀ ਡਿਊਟੀ ਦੇ ਪੱਕੇ ਰਹਿਓ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰ ਇੱਕ ਨੂੰ ਉਸ ਦੇ ਘਰ ਦੇ ਨੇੜ-ਤੇੜੇ ਹੀ ਕੰਮ ਮਿਲੇ।

ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਪੌਜੀਟਿਵ ਮਾਹੌਲ ਵਾਲੇ ਪ੍ਰੋਗਰਾਮਾਂ ‘ਤੇ ਜਾ ਰਿਹਾ ਹਾਂ। ਕੱਲ੍ਹ ਉਨ੍ਹਾਂ ਅਧਿਆਪਕਾਂ ਨੂੰ ਪੱਕੇ ਕੀਤਾ ਹੈ, ਜਿਨ੍ਹਾਂ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਪੱਗਾਂ ਢਹਿੰਦੀਆਂ ਸੀ, ਡੰਡੇ ਪੈਂਦੇ ਸੀ, ਚੁੰਨੀਆਂ ਲੈਂਦੀਆਂ ਸੀ। 8736 ਅਧਿਆਪਕਾਂ ਨੂੰ ਪੱਕੇ ਕੀਤਾ ਹੈ।

 

About The Author